ਯੁੱਧ ਨਸ਼ਿਆਂ ਵਿਰੁਧ; Abohar Police ਵੱਲੋਂ 28 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

Date:

spot_img

Fazilka News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੂਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ Fazilka ਦੀ ਅਬੋਹਰ ਪੁਲਿਸ ਨੇ 28 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਵੱਲੋਂ ਮਲੋਟ-ਗੰਗਾਨਗਰ ਬਾਈਪਾਸ, ਹਨੂੰਮਾਨਗੜ੍ਹ ਓਵਰ ਬ੍ਰਿਜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਸ਼ੱਕੀ ਕੈਂਟਰ ਆਉਂਦਾ ਦਿਖਾਈ ਦਿੱਤਾ, ਜਿਸਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਸਦੇ ਵਿਚੋਂ 28 ਕਿਲੋ ਅਫ਼ੀਮ ਬਰਾਮਦ ਹੋਈ।

ਇਹ ਵੀ ਪੜ੍ਹੋ ਬਠਿੰਡਾ ਕਚਿਹਰੀ ਦਾ ਮੁਨਸ਼ੀ ਨਿਕਲਿਆ ‘ਝਪਟਮਾਰ’; ਦਿਨੇਂ ਵਕਾਲਤ ਤੇ ਸ਼ਾਮ ਨੂੰ ਝਪਟਦਾ ਸੀ ‘ਪਰਸ’

ਇਸ ਮੌਕੇ ਕੈਂਟਰ ਸਵਾਰ ਦੋ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ, ਜਿੰਨ੍ਹਾਂ ਦੀ ਪਹਿਚਾਣ ਸਾਜਨ ਕੁਮਾਰ ਉਰਫ਼ ਮਜਨੂੰ ਵਾਸੀ ਚੰਨਣ ਖੇੜਾ ਥਾਣਾ ਸਦਰ ਅਬੋਹਰ ਅਤੇ ਗੁਰਮੀਤ ਸਿੰਘ ਵਾਸੀ ਵਾਸੀ ਬਾਬਾ ਦੀਪ ਸਿੰਘ ਨਗਰ ਥਾਣਾ ਸਿਟੀ-1 ਅਬੋਹਰ ਵਜੋਂ ਹੋਈ। ਪੁਲਿਸ ਵੱਲੋਂ ਕੈਂਟਰ ਨੂੰ ਕਬਜ਼ੇ ਵਿਚ ਲੈ ਕੇ ਦੋਨਾਂ ਮੁਲਜਮਾਂ ਵਿਰੁਧ ਥਾਣਾ ਸਿਟੀ-2 ਵਿਖੇ ਅਧੀਨ ਧਾਰਾ 18/29/61/85 NDPS Act ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਹੋਰ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਦਸਿਆ ਜਾ ਰਿਹਾ ਕਿ ਇੱਕ ਮੁਲਜਮ ਵਿਰੁਧ ਪਹਿਲਾਂ ਵੀ ਤਿੰਨ ਪਰਚੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...