War on drugs; Bathinda Police ਵੱਲੋਂ 20 ਹੌਟਸਪੌਟ ਖੇਤਰਾਂ ਵਿੱਚ ਵੱਡਾ ਸਰਚ ਅਭਿਆਨ

Date:

spot_img

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀਆਈਜੀ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ, ਆਈਪੀਐਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ 20 ਹੌਟਸਪੌਟ ਖੇਤਰਾਂ ਵਿੱਚ ਵੱਡੇ ਪੱਧਰ ’ਤੇ CASO (Cordon and Search Operation) ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਕਰੀਬ 615 ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ।ਇਸ CASO ਆਪਰੇਸ਼ਨ ਦੀ ਅਗਵਾਈ ਗਜ਼ਟਿਡ ਅਧਿਕਾਰੀਆਂ ਵੱਲੋਂ ਕੀਤੀ ਗਈ। ਸਰਚ ਅਭਿਆਨ ਵਾਲੇ ਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ’ਤੇ ਪਹਿਲਾਂ ਹੀ ਸਪੈਸ਼ਲ ਨਾਕਾਬੰਦੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ।ਇਸ ਕਾਰਵਾਈ ਦੌਰਾਨ 3 ਐਸਪੀਜ਼, 9 ਡੀਐਸਪੀਜ਼ ਅਤੇ ਕਰੀਬ 615 ਪੁਲਿਸ ਮੁਲਾਜ਼ਮਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ 👉Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਵੱਲੋਂ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੀਤੇ ਗਏ ਇਸ ਸਰਚ ਆਪਰੇਸ਼ਨ ਦੌਰਾਨ 19 ਮੁਕੱਦਮੇ ਦਰਜ ਕਰਕੇ 26 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 60.45 ਗ੍ਰਾਮ ਹੈਰੋਇਨ ਅਤੇ 650 ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਗਈਆਂ।ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵੱਲੋਂ ਪਹਿਲਾਂ ਵੀ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਚਲਾਏ ਜਾ ਰਹੇ ਸਰਚ ਅਭਿਆਨਾਂ ਦੌਰਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖਲ ਵੀ ਕਰਵਾਇਆ ਜਾ ਰਿਹਾ ਹੈ।ਬਠਿੰਡਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰਾਂ ਜਾਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਦੇ ਹੈਲਪਲਾਈਨ ਨੰਬਰ 9779100200 ’ਤੇ ਸੰਪਰਕ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੈਟਰੋਲ ਪੰਪ ’ਤੇ ਭੁੱਲ’ਕੇ ਵੀ ਨਾ ਕਰ ਲਿਓ ਇਹ ਗਲਤੀ !

ਜੇਕਰ ਤੁਸੀਂ ਸੋਚਦੇ ਹੋ ਕਿ ਕਿਸੇ ਖਾਸ ਰਕਮ ਦਾ...

ਕਿਸਾਨਾਂ ਦੀ ਅਨੋਖੀ ਮੰਗ, CM ਲੱਭ ਕੇ ਦੇਣ ਲਾੜੀ..!

ਵਿਆਹ ਲਈ ਸਰਕਾਰ ਕੋਲੋਂ ਨੌਕਰੀ, ਪੈਸੇ ਜਾਂ ਘਰ ਦੀ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...