ਯੁੱਧ ਨਸ਼ਿਆਂ ਵਿਰੁੱਧ:ਬਠਿੰਡਾ ਪੁਲਿਸ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ

Date:

spot_img

Bathinda News:ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼੍ਰੀ ਸੁਹੇਲ ਕਾਸਿਮ ਮੀਰ,ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਅੱਜ ਸਵੇਰੇ ਸਬ-ਡਿਵੀਜ਼ਨ ਮੌੜ ਦੇ ਅਧੀਨ ਪੈਂਦੇ ਪਿੰਡ ਘੁੰਮਣ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।ਇਸ ਸਰਚ ਅਭਿਆਨ ਦੌਰਾਨ ਐੱਸ.ਪੀ. ਹੈੱਡਕੁਆਰਟਰ ਸ਼੍ਰੀ ਜਗਦੀਸ਼ ਕੁਮਾਰ ਬਿਸ਼ਨੋਈ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਪਿੰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐੱਸ.ਪੀ. ਹੈੱਡਕੁਆਰਟਰ ਨੇ ਦੱਸਿਆ ਕਿ ਡਰੱਗ ਹੌਟਸਪੌਟ ਪਿੰਡ ਘੁੰਮਣ ਨੂੰ ਚਾਰੇ ਪਾਸਿਓਂ ਪੁਲਿਸ ਨਾਕਾਬੰਦੀ ਕਰਕੇ ਘੇਰਿਆ ਗਿਆ।

ਇਹ ਵੀ ਪੜ੍ਹੋ  Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ

ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਮੁੱਖ ਰਸਤਿਆਂ ਨੂੰ ਸੀਲ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਅਜਿਹੇ ਸਰਚ ਅਤੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ।ਆਮ ਲੋਕ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related