‘ਯੁੱਧ ਨਸ਼ਿਆਂ ਵਿਰੁੱਧ’:ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Date:

spot_img

👉ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਇੱਕ ਅਣਅਧਿਕਾਰਤ ਇਮਾਰਤ ਢੇਰ
Sri Muktsar Sahib News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਬਰੀਵਾਲਾ ਅੰਦਰ ਆਉਂਦੇ ਪਿੰਡ ਮਰਾੜ ਕਲਾਂ ਦੇ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ।

ਇਹ ਵੀ ਪੜ੍ਹੋ  Punjab ਦੀਆਂ ਔਰਤਾਂ ਲਈ ਵੱਡੀ ਖ਼ੁਸਖਬਰੀ; ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਅੱਜ ਤੋਂ ਹੋਵੇਗਾ ਆਗਾਜ਼

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।ਇਸ ਮਾਮਲੇ ਵਿੱਚ ਸ਼੍ਰੀ ਮਨਮੀਤ ਢਿੱਲੋ, ਐਸ.ਪੀ (ਡੀ) ਨੇ ਦੱਸਿਆ ਕਿ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਤੇ ਨਸ਼ਾ ਤਸਕਰੀ ਦੇ 02 ਮੁਕਦਮੇ ਦਰਜ ਹਨ ।ਮਨਮੀਤ ਢਿੱਲੋ, ਐਸ.ਪੀ.ਡੀ ਨੇ ਦੱਸਿਆ ਕਿ ਸ਼੍ਰੀ ਅਭਿਮੰਨਿਊ ਰਾਣਾ,ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਸੜਕ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿਚੋਂ ਤਲਾਸੀ ਦੌਰਾਨ ਢਾਈ ਕਿਲੋਂ ਹੈਰੋਇਨ ਬਰਾਮਦ

ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥੋਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ , ਸ. ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਪ੍ਰਸ਼ਾਸਨ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...