Bathinda News: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਬਠਿੰਡਾ ਦੇ ਥਾਣਾ ਸਿਵਲ ਲਾਈਨ ਇਲਾਕੇ ਅਧੀਨ ਆਉਂਦੇ ਧੋਬੀਆਣਾ ਬਸਤੀ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਸ਼ਾਮਲ ਦੋ ਔਰਤਾਂ ਦੇ ਮਕਾਨਾਂ ਉਪਰ ਬੁਲਡੋਜ਼ਰ ਚਲਾਏ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਵੱਲੋਂ ਇਹ ਮਕਾਨ ਨਜਾਇਜ਼ ਤੌਰ ’ਤੇ ਬਣਾਏ ਹੋਏ ਸਨ, ਜਿੰਨ੍ਹਾਂ ਨੂੰ ਢਾਹੁਣ ਦੇ ਲਈ ਕਈ ਵਾਰ ਨੋਟਿਸ ਵੀ ਕੱਢੇ ਗਏ ਸਨ। ਪੁਲਿਸ ਵਿਭਾਗ ਦੇ ਬੁਲਾਰੇ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਦਸਿਆ ਗਿਆ ਕਿ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵਾਸੀਆਨ ਗਲੀ ਨੰਬਰ 01 ਨੇੜੇ ਠੇਕਾ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਹ ਘਰ ਬਣਾਏ ਗਏ ਸਨ।
ਇਹ ਵੀ ਪੜ੍ਹੋ ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ
ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ 75 ਵਰਗ ਗਜ ਅਤੇ 100 ਗਜ ਬਣੇ ਮਕਾਨਾਂ ਨੂੰ ਢਾਹੁਣ ਲਈ ਆਦੇਸ਼ ਜਾਰੀ ਕੀਤੇ ਗਏ ਸਨ, ਜਿਸਦੇ ਤਹਿਤ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤਾਂ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵੱਲੋਂ ਨਜਾਇਜ਼ ਤੌਰ ’ਤੇ ਉਸਾਰੀਆਂ ਗਈਆਂ ਸਨ। ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ। ਇਹ ਵੀ ਦਸਿਆ ਗਿਆ ਕਿ ਰਾਜੂ ਕੌਰ ਅਤੇ ਜੌਤੀ ਵਿਰੁਧ ਨਸ਼ਾ ਤਸਕਰੀ ਦਾ ਇੱਕ-ਇੱਕ ਅਤੇ ਜੌਤੀ ਦੇ ਪਤੀ ਗੁਰਪ੍ਰੀਤ ਵਿਰੁਧ ਤਿੰਨ ਨਸ਼ਾ ਤਸਕਰੀ ਦੇ ਪਰਚੇ ਦਰਜ਼ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।