War on drugs : ਪਿੰਡਾਂ ‘ਚ ਕੈਮਰਾਂ ਅਤੇ ਸਟਰੀਟਾ ਲਾਈਟਾਂ ਲਗਵਾਈਆਂ ਗਈਆਂ

Date:

spot_img

👉ਕਾਸੋ ਓਪਰੇਸ਼ਨ ਦੌਰਾਨ ਪ੍ਰੈਗਾਬਾਲਿਨ ਕੈਪਸੂਲ ਕੀਤੇ ਬਰਾਮਦ
Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਖੇਤਰਾਂ ‘ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਮੁਕਤੀ ਲਈ ਲਾਮਬੰਧ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਅੱਜ ਸਬ-ਡਿਵੀਜ਼ਨ ਭੁੱਚੋ ਦੇ ਥਾਣਾ ਨੇਹੀਆਂਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ, ਜੀਦਾ ਅਤੇ ਹਰਰਾਏਪੁਰ ਵਿਖੇ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ।

ਇਹ ਵੀ ਪੜ੍ਹੋ 👉Sri Muktsar Sahib Police ਦੀ ਕਾਰਵਾਈ: ਜ਼ਮੀਨੀ ਵਿਵਾਦ ਵਿੱਚ ਫਾਇਰਿੰਗ ਕਰਨ ਵਾਲੇ 11 ਵਿਅਕਤੀ ਕਾਬੂ, 4 ਪਿਸਤੌਲ ਬਰਾਮਦ

ਪਿੰਡ ਘੁੰਮਣ ਕਲਾਂ ਵਿਖੇ ਵਿਲੇਜ ਡੀਫੈਂਸ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਨਾਲ ਹੀ ਪਿੰਡ ‘ਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੌਰਾਨ ਇੱਕ ਵਿਅਕਤੀ ਫੜਿਆ ਗਿਆ ਜਿਸ ਪਾਸੋਂ ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ ਗਏ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਹੌਟਸਪਾਟ ਥਾਵਾਂ ਦੀ ਪਛਾਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿੰਨ੍ਹਾਂ ਇਲਾਕਿਆਂ ‘ਚ ਨਸ਼ਿਆਂ ਦਾ ਵੱਧ ਪ੍ਰਕੋਪ ਹੈ, ਉਨ੍ਹਾਂ ਇਲਾਕਿਆਂ ‘ਚ ਲੋਕਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਵਿੱਚ ਸੀ.ਸੀ. ਟੀ.ਵੀ. ਕੈਮਰੇ ਲਗਵਾਉਣ ਦਾ ਕੰਮ, ਸਟਰੀਟ ਲਾਈਟਾਂ ਦਾ ਕੰਮ, ਖੇਡ ਮੈਦਾਨਾਂ ਦੇ ਸੁਧਾਰ ਦਾ ਕੰਮ, ਸਪੋਰਟਸ ਕਿੱਟਾਂ ਵੰਡਣ ਦਾ ਕੰਮ ਆਦਿ ਕਰਵਾਏ ਜਾ ਰਹੇ ਹਨ।ਪਿੰਡ ਹਰਰਾਏਪੁਰ ਵਿਖੇ ਗਰਾਮ ਪੰਚਾਇਤ ਦੀ ਸਹਾਇਤਾ ਨਾਲ ਐਸ ਸੀ ਧਰਮਸ਼ਾਲਾ ਵਿਖੇ ਲਾਈਟਾਂ ਲਗਾਈਆਂ ਗਈਆਂ। ਪਿੰਡ ਪਥਰਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ 👉Moga ‘ਚ Police Encounter; ਸੰਖੇਪ ਮੁਕਾਬਲੇ ਤੋਂ 2 ਮੁਲਜ਼ਮ ਕਾਬੂ

ਸੁੰਨੀਆਂ ਥਾਵਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਥਾਵਾਂ ਦੀ ਵਰਤੋਂ ਨਸ਼ਾ ਕਰਨ ਵਾਲਿਆਂ ਵਲੋਂ ਨਾ ਕੀਤੀ ਜਾ ਸਕੇ। ਇਸੇ ਤਹਿਤ ਪਿੰਡ ਮਲੂਕਾ ਵਿਖੇ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਸੁੰਨੀਆਂ ਜਗ੍ਹਾਵਾਂ ਨੂੰ ਸਾਫ ਕੀਤਾ ਗਿਆ। ਇਸੇ ਲੜੀ ਤਹਿਤ 4 ਕੈਮਰੇ ਅਤੇ 20 ਲਾਈਟਾਂ ਲਗਾਈਆਂ ਗਈਆਂ ਹਨ।ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਦਿਵਾਲੀ ਗਿਫਟ ਅਤੇ ਮਠਿਆਈਆਂ ਵੰਡੀਆ ਗਈਆਂ। ਜ਼ਿਲ੍ਹਾ ਪੁਲਿਸ ਵੱਲੋਂ ਸਥਾਨਕ ਜਿੰਮ ਵਿਖੇ ਪਹੁੰਚ ਕੇ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤੇ ਰਿਫਰੈਂਸਮੈਂਟ ਅਤੇ ਕ੍ਰਿਕਟ ਖੇਡ ਰਹੇ ਬੱਚਿਆਂ ਨੂੰ ਖੇਡ ਸਬੰਧੀ ਆਈਟਮਾਂ, ਸਿਹਤਮੰਦ ਡਾਈਟ ਅਤੇ ਫਰੂਟ ਵੰਡੇ ਗਏ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭੁੱਚੋ ਮੰਡੀ ਵਿਖੇ ਪੁਲਿਸ ਵੱਲੋਂ ਅਕਾਲ ਫਿਜੀਕਲ ਅਕੈਡਮੀ ‘ਚ ਨਸ਼ਿਆ ਖਿਲਾਫ ਜਾਗਰੂਕਤਾ ਮੀਟਿੰਗ ਕੀਤੀ ਅਤੇ ਵਿਦਿਆਰਥੀਆਂ ਨੂੰ ਫਲਾਂ ਦੀ ਵੰਡ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

विकास कार्यों के टेंडर में तेजी के लिए अलग कॉरपोरेशन बनाया जाए: मुख्यमंत्री

मुख्यमंत्री नायब सिंह सैनी ने अगले बजट की तैयारियों...