👉ਫਾਜ਼ਿਲਕਾ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 230 ਅਤੇ ਰਾਜ ਵਿੱਚ 5000 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਸਿਹਤ ਮੰਤਰੀ
Fazilka News:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੰਕਲਪ ਦੀ ਸਿੱਧੀ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਨਸ਼ੇ ਤੋਂ ਮੁਕਤ ਇਕ ਸਿਹਤਮੰਦ ਸਮਾਜ ਬਣਾਉਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਲਈ ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਖੁਦ ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਵਿਚ ਵਾਧੇ ਅਤੇ ਮੌਸਮੀ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵਿਭਾਗ ਦੀ ਕਾਰਜਕੁਸ਼ਲਤਾ ਵਧਾ ਰਹੇ ਹਨ।ਇਸ ਲੜੀ ਵਿਚ ਫਾਜ਼ਿਲਕਾ ਆਏ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ।
ਇਹ ਵੀ ਪੜ੍ਹੋ ਮਲੋਟ ’ਚ ਜੈਲਦਾਰ ‘ਪਿਉੂ-ਪੁੱਤ’ ਦੇ ਕਾਤਲਾਂ ਵਿਰੁਧ ਧੀ ਦੇ ਬਿਆਨਾਂ ’ਤੇ ਪਰਚਾ ਦਰਜ਼
ਉਨ੍ਹਾਂ ਨੇ ਆਖਿਆ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਾਜ ਵਿਚ 5000 ਹੋਰ ਬਿਸਤਰਿਆਂ ਦਾ ਵਾਧਾ ਨਸ਼ਾ ਮੁਕਤੀ ਕੇਂਦਰਾਂ ਵਿਚ ਕੀਤਾ ਜਾ ਰਿਹਾ ਹੈ ਜਦ ਕਿ ਫਾਜਿਲ਼ਕਾ ਵਿਚ ਪਹਿਲਾਂ ਤੋਂ ਸਰਕਾਰੀ ਅਤੇ ਨਿੱਜੀ ਖੇਤਰ ਦੇ ਨਸ਼ਾ ਮੁਕਤੀ ਕੇਂਦਰਾਂ ਵਿਚ ਉਪਲਬੱਧ 110 ਬਿਸਤਰਿਆਂ ਤੋਂ ਇਲਾਵਾ 230 ਹੋਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸੇ ਤਰਾਂ ਨਸ਼ਾ ਛੱਡਣ ਤੋਂ ਬਾਅਦ ਇੰਨ੍ਹਾਂ ਨੌਜਵਾਨਾਂ ਦਾ ਪੁਨਰਵਾਸ ਕੀਤਾ ਜਾਵੇਗਾ। ਇਸ ਲਈ ਫਾਜ਼ਿਲਕਾ ਦੇ ਪੁਨਰਵਾਸ ਕੇਂਦਰ ਦੀ ਸਮਰੱਥਾ 50 ਤੋਂ ਵਧਾ ਕੇ 75 ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਆਪ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ
ਇੱਥੇ ਇੰਨ੍ਹਾਂ ਨੂੰ ਚੰਗੀ ਕਾਉਂਸਲਿੰਗ ਦੇਣ ਦੇ ਨਾਲ ਨਾਲ ਇੰਨ੍ਹਾਂ ਨੂੰ ਸਰਕਾਰੀ ਆਈਟੀਆਈ ਅਤੇ ਕ੍ਰਿਸ੍ਰੀ ਵਿਗਿਆਨ ਕੇਂਦਰਾਂ ਦੇ ਮਾਰਫਤ ਵੱਖ ਵੱਖ ਕਿੱਤਾਮੁੱਖੀ ਕੋਰਸ ਕਰਵਾਏ ਜਾਣਗੇ ਤਾਂ ਜੋ ਇਹ ਲੋਕ ਸਮਾਜ ਦੀ ਮੁੱਖ ਧਾਰਾ ਵਿਚ ਮੁੜ ਕੇ ਆਪਣਾ ਕੋਈ ਕੰਮ ਧੰਦਾ ਸ਼ੁਰੂ ਕਰ ਸਕਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਉਸਤੋਂ ਪਿੱਛਲੇ ਸਾਲ ਦੇ ਮੁਕਾਬਲੇ ਡੇਂਗੂ ਕਾਰਨ ਹੋਈਆਂ ਮੌਤਾਂ ਨੂੰ ਬਿਤਹਰ ਪ੍ਰਬੰਧਨ ਰਾਹੀਂ ਘੱਟ ਕੀਤਾ ਗਿਆ ਸੀ ਅਤੇ ਇਸ ਸਾਲ ਇਸ ਨੂੰ ਹੋਰ ਘੱਟ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ 4 ਕਰੋੜ ਦੀ ਕੀਮਤ ਦੀਆਂ 12 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਤੇ ਸ਼ੀਸੀਆ ਬਰਾਮਦ
ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਪਿੰਡ ਸਿਹਤ ਕਮੇਟੀਆਂ ਦਾ ਯੋਗਦਾਨ ਵੀ ਲਿਆ ਜਾਵੇਗਾ।ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਬੀ ਐਸ ਸੀ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸੇਸ਼ ਸਿਖਲਾਈ ਕਰਵਾਏਗੀ ਤਾਂ ਜੋ ਉਹ ਆਈਸੀਯੂ ਕੇਂਦਰਾਂ ਵਿਚ ਸਿਹਤ ਸੇਵਾਵਾਂ ਦੇਣ ਵਿਚ ਵਿਭਾਗ ਦੀ ਮਦਦ ਕਰ ਸਕਨ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਏਡੀਸੀ ਜਨਰਲ ਡਾ: ਮਨਦੀਪ ਕੌਰ, ਐਸਪੀ ਪ੍ਰਦੀਪ ਸੰਧੂ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਡਾ: ਐਰਿਕ ਅਤੇ ਡਾ: ਕਵਿਤਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਰੋਜ਼ਗਾਰ ਲਈ ਵਿਦੇਸ਼ ਗਏ ਮਾਂ ਦੇ ‘ਇਕਲੌਤੇ’ ਪੁੱਤ ਦੀ ਸੜਕ ਹਾਦਸੇ ’ਚ ਹੋਈ ਮੌ+ਤ
ਅਬੋਹਰ ਵਿਚ ਮਿਲੇਗੀ ਸੀਟੀ ਸਕੈਨ ਦੀ ਸੁਵਿਧਾ
ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਅਬੋਹਰ ਦੇ ਸਬ ਡਵੀਜਨਲ ਹਸਪਤਾਲ ਵਿਚ ਸੀਟੀ ਸਕੈਨ ਦੀ ਸੁਵਿਧਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਅਬੋਹਰ ਰਾਸ਼ਟਰੀ ਰਾਜ ਮਾਰਗ ਤੇ ਪੈਂਦਾ ਹੈ ਇਸ ਲਈ ਇਸ ਇਲਾਕੇ ਦੀ ਇਹ ਮੰਗ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਵੀ ਜਲਦ ਪੂਰੀ ਕੀਤੀ ਜਾਵੇਗੀ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਪੀਣ ਦੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਜਿਆਦਾ ਤੋਂ ਜਿਆਦਾ ਗਿਣਤੀ ਵਿਚ ਜਾਂਚ ਕੀਤੇ ਜਾਣ ਅਤੇ ਮਿਲਾਵਟਖੋਰਾਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਉਨ੍ਹਾਂ ਨੇ ਵਿਭਾਗ ਨੂੰ ਦਿੱਤੇ। ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਸੰਤ ਬਲਬੀਰ ਸਿੰਘ ਸੀਜੇਵਾਲ ਦੀ ਅਗਵਾਈ ਵਿਚ ਇਹ ਪ੍ਰੋਜੈਕਟ ਚੱਲ ਰਿਹਾ ਹੈ ਅਤੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






