Rupnagar News : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੈਡਕੀਲ ਦਵਾਈਆਂ ਦੀ ਹੋ ਰਹੀ ਕਥਿਤ ਗੈਰ-ਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਭਲਕੇ ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਮੀਟਿੰਗ ਸੱਦ ਲਈ ਹੈ। ਸੂਚਨਾ ਮੁਤਾਬਕ ਇਸ ਸਬੰਧ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਐਮਪੀ ਮਲਵਿੰਦਰ ਸਿੰਘ ਕੰਗ ਵੱਲੋਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਤਹਿਤ ਹੁਣ ਉਹਨਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਐੱਸ.ਏ.ਐੱਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਨਾਲ ਸਮੀਖਿਆ ਮੀਟਿੰਗ ਸੱਦੀ ਗਈ ਹੈ।
ਇਹ ਵੀ ਪੜ੍ਹੋ 👉ਤਿੰਨ ਸਾਲ ਪੁਰਾਣੇ ਹੈਰੋਇਨ ਬਰਾਮਦਗੀ ਦੇ ਕੇਸ ਵਿੱਚ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ
ਇਸ ਮੀਟਿੰਗ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ, ਜ਼ਬਤੀਆਂ, ਲਾਇਸੈਂਸਾਂ ਵਿਰੁੱਧ ਕੀਤੀ ਗਈ ਕਾਰਵਾਈ ਅਤੇ ਕਾਨੂੰਨੀ ਮੁਕੱਦਮਿਆਂ ਦੀ ਸਮੀਖਿਆ ਕੀਤੀ ਜਾਵੇਗੀ। ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਕੈਮਿਸਟ ਦੀਆਂ ਦੁਕਾਨਾਂ ਰਾਹੀਂ ਨਸ਼ੇ ਦੀ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸਮਾਂਬੱਧ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦਫ਼ਤਰ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ, “ਨਸ਼ਿਆਂ ਵਿਰੁੱਧ ਲੜਾਈ ਲਈ ਨਿਰੰਤਰ ਚੌਕਸੀ, ਪ੍ਰਭਾਵਸ਼ਾਲੀ ਕਾਰਵਾਈ ਅਤੇ ਹਰ ਪੱਧਰ ’ਤੇ ਜਵਾਬਦੇਹੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।ਖ਼ਾਸ ਤੌਰ ’ਤੇ ਨਸ਼ੇ ਦੀ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਇਨ੍ਹਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।”
ਇਹ ਵੀ ਪੜ੍ਹੋ 👉ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ
ਇਸਦੇ ਚੱਲਦੇ ਹੀ ਭਲਕੇ ਸਵੇਰੇ 11 ਵਜੇ ਰੋਪੜ ਸਥਿਤ ਦਫ਼ਤਰ ਵਿਖੇ ਇਹ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ,”ਸਾਡਾ ਇਰਾਦਾ ਸਪੱਸ਼ਟ ਹੈ-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਕੋਨੇ ਵਿੱਚੋਂ ਨਸ਼ਿਆਂ ਦੇ ਕਹਿਰ ਨੂੰ ਠੱਲ੍ਹ ਪਾਉਣਾ ਅਤੇ ਆਪਣੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ। ਇਸ ਮਕਸਦ ਦੀ ਪ੍ਰਾਪਤੀ ਲਈ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਿਆਂ ਹਰ ਪੱਧਰ ’ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



