Sunday, April 19, 2026
spot_img
spot_img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

Date:

spot_img

👉ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ ‘ਨਸ਼ਾ ਮੁਕਤ ਪੰਜਾਬ’ ਦਾ ਸੁਪਨਾ ਸਾਕਾਰ: ਬਲਤੇਜ ਪੰਨੂ
Punjab News: ‘War on Drugs’ ; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ ‘ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ ‘ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। ‘ਰੰਗਲਾ ਪੰਜਾਬ’ ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Dhuri News; ਮੰਦਭਾਗੀ ਖ਼ਬਰ, ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾਂ ਲੜਕੇ ਦੀ ਹੋਈ ਮੌ/ਤ

Dhuri News: Dhuri (ਧੂਰੀ) ਦੇ ਪਿੰਡ ਮੂਲੋਵਾਲ ਵਿਖੇ ਇੱਕ...