Tuesday, February 3, 2026

“ਯੁੱਧ ਨਸ਼ਿਆਂ ਵਿਰੁੱਧ”; ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਨਸ਼ੇ ਖਿਲਾਫ਼ ਮਿਲ ਕੇ ਕਰ ਰਿਹਾ ਹੈ ਵਿਸ਼ੇਸ਼ ਕੰਮ:ਡਿਪਟੀ ਕਮਿਸ਼ਨਰ

Date:

spot_img

Bathinda News: ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਉਪਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਰਲ-ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੀ ਭੈੜੀ ਲਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਨੂੰ 32 ਖੇਡ ਕਿੱਟਾਂ ਅਤੇ 6 ਓਪਨ ਜਿੰਮਾਂ ਵੰਡਣ ਸਮੇਂ ਕੀਤਾ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਹਸਪਤਾਲ ‘ਚ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤ ਘੁਟਾਲੇ ਦਾ ਪਰਦਾਫਾਸ਼

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਪੇਪਰਾਂ ਦੀ ਵਿੱਚ ਕੰਪੀਟੀਸ਼ਨਾਂ ਦੀ ਤਿਆਰੀ ਅਤੇ ਹੋਰ ਸਕਿੱਲ ਤੇ ਫੋਕਸ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ ਹੁਣ ਤੱਕ ਕਰੀਬ 40 ਪੇਂਡੂ ਲਾਇਬ੍ਰੇਰੀਆਂ ਤਿਆਰ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਕੁੱਝ ਕੁ ਦਿਨਾਂ ਤੱਕ ਉਨ੍ਹਾਂ ਦਾ ਉਦਘਾਟਨ ਕਰਕੇ ਆਮ ਲੋਕਾਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਬਠਿੰਡਾ ਵਾਸੀਆਂ ਲਈ ਖ਼ੁਸਖ਼ਬਰੀ; ਮਈ ਮਹੀਨੇ ’ਚ ਲੱਗੇਗਾ ‘ਨਕਸ਼ਾ ਮੇਲਾ’, 72 ਘੰਟਿਆਂ ਅੰਦਰ ਪਾਸ ਹੋਣਗੇ ਰਿਹਾਇਸ਼ੀ ਨਕਸ਼ੇ

ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਪਿੰਡ ਵਿੱਚ 1 ਖੇਡ ਦਾ ਮੈਦਾਨ ਬਣਾਇਆ ਜਾਵੇਗਾ ਤਾਂ ਜੋ ਪਿੰਡਾਂ ਦੇ ਬੱਚਿਆਂ ਨੂੰ ਉਨ੍ਹਾਂ ਦੀ ਕਿਹੜੀ ਖੇਡ ਵਿੱਚ ਰੁਚੀ ਹੈ, ਉਸ ਹਿਸਾਬ ਨਾਲ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 8 ਟੀਮਾਂ ਬਣਾਈਆਂ ਜਾਣਗੀਆਂ। ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਨਾਲ ਗੱਲਬਾਤ ਕਰਨਗੀਆਂ ਅਤੇ ਉਨ੍ਹਾਂ ਦੇ ਸੁਝਾਅ ਲੈਣਗੀਆਂ। ਉਨ੍ਹਾਂ ਦੇ ਸੁਝਾਵਾਂ ਤਹਿਤ ਜੋ ਸਹੂਲਤਾਂ ਉਨ੍ਹਾਂ ਨੂੰ ਚਾਹੀਦੀਆਂ ਹੋਣਗੀਆਂ, ਉਹ ਸਰਕਾਰ ਦੁਆਰਾ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਨਗਰ ਸੁਧਰ ਟਰੱਸਟ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੰਮ ਜੰਗੀ ਪੱਧਰ ਤੇ ਜਾਰੀ ਹੈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਜਤਿੰਦਰ ਸਿੰਘ ਭੱਲਾ ਨੇ 32 ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ਸਪੋਰਟਸ (ਕ੍ਰਿਕਟ) ਕਿੱਟਾਂ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਸਾਰੇ 62 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਵਾਲੀਵਾਲ ਦੀਆਂ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ 12 ਓਪਨ ਜਿੰਮਾਂ ਦਿੱਤੀਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...