👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ
Bathinda News: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਵੱਧ ਮਾਮਲੇ ਸਾਹਮਣੇ ਆਉਣ ਵਾਲੇ ਪਿੰਡਾਂ ਵਿੱਚ ਸਿਵਲ ਅਤੇ ਪੁਲਿਸ ਟੀਮਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਐੱਸਐੱਸਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਨਾਲ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਅਣਵਰਤੀਆਂ ਅਤੇ ਛੱਡੀਆਂ ਹੋਈਆਂ ਇਮਾਰਤਾਂ ਨੂੰ ਖਾਲੀ ਕਰਵਾਉਣ ਅਤੇ ਉਨ੍ਹਾਂ ਦੀ ਸਫ਼ਾਈ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਇਨ੍ਹਾਂ ਖੇਤਰਾਂ ਵਿੱਚ ਪੁਰਾਣੀਆਂ ਸਰਕਾਰੀ ਅਤੇ ਨਿੱਜੀ ਇਮਾਰਤਾਂ ਸਮੇਤ ਅਜਿਹੀਆਂ ਨੁੱਕਰਾਂ ਅਤੇ ਥਾਵਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਲੁਕਣ ਲਈ ਥਾਂ ਮਿਲ ਸਕਦੀ ਹੈ।
ਇਹ ਵੀ ਪੜ੍ਹੋ 👉CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…
ਇਸ ਤੋਂ ਇਲਾਵਾ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਨ੍ਹਾਂ ਥਾਵਾਂ ’ਤੇ ਉੱਗੀਆਂ ਝਾੜੀਆਂ ਦੀ ਵੀ ਕਟਾਈ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਵਾਲੀਬਾਲ ਅਤੇ ਕ੍ਰਿਕਟ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ, “ਖੇਡ ਵਿਭਾਗ ਵੱਲੋਂ ਇਨ੍ਹਾਂ ਟੀਮਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਜਲਦ ਹੀ ਅੰਤਰ-ਪਿੰਡ ਖੇਡ ਟੂਰਨਾਮੈਂਟ ਕਰਵਾਏ ਜਾਣਗੇ।”ਐੱਸਐੱਸਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਨੇ ਇਨ੍ਹਾਂ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਨੌਜਵਾਨਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਨੂੰ ਥੋੜ੍ਹੇ ਸਮੇਂ ਦੇ ਹੁਨਰ ਸਿਖਲਾਈ ਕੋਰਸ ਕਰਵਾਏ ਜਾਣਗੇ, ਤਾਂ ਜੋ ਉਹ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੰਚਨ, ਉਪ ਮੰਡਲ ਮੈਜਿਸਟ੍ਰੇਟ, ਪੁਲਿਸ ਸੁਪਰਡੈਂਟ, ਡੀਐੱਸਪੀਜ਼, ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



