ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ।ਪੁਲਿਸ ਟੀਮਾਂ ਨੇ ਗਿਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ ਲੁਧਿਆਣਾ ’ਚ ਪੁਲਿਸ ਨੇ ਕੀਤਾ ਬਦਮਾਸ਼ਾਂ ਦਾ encounter, ਟਰੈਵਲ ਏਜੰਟ ਤੋਂ ਮੰਗੀ ਸੀ 50 ਲੱਖ ਦੀ ਫ਼ਿਰੌਤੀ
ਇਹ ਆਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 530 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਨਸ਼ਿਆਂ ਖਿਲਾਫ ਜੰਗ’ ਤੇਜ਼, ਹੁਣ ਮੁੜ ਵਸੇਬੇ ਦੇ ਨਾਲ ਹੁਨਰ ਵਿਕਾਸ ’ਤੇ ਵੀ ਕੇਂਦਰਿਤ: ਡਾ ਬਲਵੀਰ ਸਿੰਘ
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)- ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜੀ ਕੀਤਾ ਹੈ, ਜਦੋਂ ਕਿ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 125 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਛੇ ਜਿਲਿਆਂ -ਜਿਨਾਂ ਵਿੱਚ ਕਮਿਸ਼ਨਰੇਟ ਅੰਮਿਰਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ, ਅੰਮਿਰਤਸਰ ਦਿਹਾਤੀ ਅਤੇ ਤਰਨਤਾਰਨ ਸ਼ਾਮਲ ਹਨ, ਵਿੱਚ 170 ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਕੋਈ ਹੋਰ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਕੀ ਇਨਾਂ ਦੁਕਾਨਾਂ ’ਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਸੁਚੱਜੀ ਪਾਲਣਾ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗਿਰਫਤਾਰ"