‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ:ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ;8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Date:

spot_img

👉ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2748 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 462 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪੁਲਿਸ ਦੀ ਵਰਦੀ ਪਾ ਕੇ ਨਸ਼ਾ ਤਸਕਰੀ ਕਰਨ ਵਾਲੀ ਮਹਿਲਾ ‘ਨਸ਼ਾ ਤਸਕਰ’ ਤਿੰਨ ਸਾਥੀਆਂ ਸਹਿਤ ਗ੍ਰਿਫਤਾਰ, 5.2 ਕਿਲੋਂ ਹੈਰੋਇਨ ਬਰਾਮਦ

ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...