ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡੀਜੀਪੀ ਪੰਜਾਬ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਦਿੱਤੀ ਚੇਤਾਵਨੀ
Chandigarh News(ਸੁਖਜਿੰਦਰ ਸਿੰਘ ਮਾਨ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਹਿੱਸੇ ਵਜੋਂ ਆਪਣੀ ਰਣਨੀਤੀ ਨੂੰ ਵਿਆਪਕ ਲਾਗੂਕਰਨ ਤੋਂ ਵੱਡੀਆਂ ਮੱਛੀਆਂ ਵਿਰੁੱਧ ‘ਤੇ ਤਿੱਖੇ ਹਮਲੇ ਵਿੱਚ ਤਬਦੀਲ ਕਰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਤਸਕਰਾਂ/ਸਪਲਾਇਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਠੋਸ ਪੱਤਰ ਰਾਹੀਂ ਜਾਰੀ ਕੀਤੇ ਗਏ ਇਹਨਾਂ ਨਿਰਦੇਸਾਂ ਦਾ ਮੰਤਵ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।
Our War on Drugs Intensifies!
Since March 1, 2025, under Punjab Govt’s anti-drug mission: 2248 FIRs registered, 4000 arrests made, huge drug seizures.
Street-level drug availability significantly reduced, a new strategy is in place to identify & cut off supply lines from… pic.twitter.com/ytw5R2mnpD
— DGP Punjab Police (@DGPPunjabPolice) March 25, 2025
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੇ ਗਏ ‘ਯੁੱਧ ਨਾਸ਼ਿਆਂ ਵਿਰੁੱਧ’ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 2248 ਐਫਆਈਆਰਜ਼ ਦਰਜ ਕਰਕੇ 3957 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ 137.7 ਹੈਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਡੀਜੀਪੀ ਨੇ ਆਪਣੇ ਪੱਤਰ ਵਿੱਚ ਕਿਹਾ, “ਨਾਗਰਿਕਾਂ ਤੋਂ ਫੀਡਬੈਕ ਅਤੇ ਹੋਰ ਜਾਣਕਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਗਲੀ ਪੱਧਰ ‘ਤੇ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ। ਹਾਲਾਂਕਿ, ਨਸ਼ਾ ਤਸਕਰਾਂ — ਪਿੰਡਾਂ ਅਤੇ ਸ਼ਹਿਰੀ ਮੁਹੱਲਿਆਂ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਅਤੇ ਸਪਲਾਇਰਾਂ — ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ— ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਡਰੱਗ ਕਾਨੂੰਨ ਦੇ ਲਾਗੂਕਰਨ ਨੂੰ ਸੁਚੱਜੇ ਅਤੇ ਪੇਸ਼ੇਵਰ ਢੰਗ ਨਾਲ ਜਾਰੀ ਰੱਖਣ ਦੀ ਜ਼ਰੂਰਤ ਹੈ।”
ਇਹ ਵੀ ਪੜ੍ਹੋ 8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਪਿੰਗ ਦੇ ਅਮਲ ਦੀ ਨਿੱਜੀ ਤੌਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਂਦਿਆਂ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਇੰਟੈਰੋਗੇਸ਼ਨ ਰਿਪੋਰਟਾਂ, ਜਨਤਕ ਸੁਝਾਵਾਂ, ਖੁਫੀਆ ਜਾਣਕਾਰੀ, ਸੇਫ ਪੰਜਾਬ ਹੈਲਪਲਾਈਨ ਦੇ ਡੇਟਾ ਅਤੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਜਾਂਚ ਵਿੱਚ ਸਾਹਮਣੇ ਆਏ ਅਗਲੇ-ਪਿਛਲੇ ਸਬੰਧਾਂ ਦੇ ਆਧਾਰ ‘ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੇ ਵੇਰਵੇ ਤਿਆਰ ਕਰਕੇ ਉਨ੍ਹਾਂ ਦੀ ਸੂਚੀ ਤਿਆਰ ਕਰਨ।ਇਹ ਚੇਤਾਵਨੀ ਦਿੰਦਿਆਂ ਕਿ ਨਸ਼ਿਆਂ ਦੇ ਸਰੋਤਾਂ ਬਾਰੇ ਢੁਕਵੀਂ ਜਾਣਕਾਰੀ ਤੋਂ ਸੱਖਣੇ ਤੇ ਅਸਪਸ਼ਟ ਦਾਅਵਿਆਂ ਨੂੰ ਗੈਰ-ਪੇਸ਼ੇਵਰ ਮੰਨਿਆ ਜਾਵੇਗਾ, ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਹੁਕਮ ਦਿੱਤੇ ਕਿ ਸੂਚੀ ਤਿਆਰ ਕਰਨ ਦੀ ਇਹ ਪ੍ਰਕਿਰਿਆ ਸਬੂਤ-ਅਧਾਰਤ ਅਤੇ ਵਿਆਪਕ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ
ਉਨ੍ਹਾਂ ਕਿਹਾ ਕਿ ਢੁਕਵੀਂ ਮੈਪਿੰਗ ਨਾ ਹੋਣ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਤੁਸੀਂ (ਸੀਪੀਜ਼/ਐਸਐਸਪੀਜ਼) ਇਸ ਸਬੰਧੀ ਨਿੱਜੀ ਦਿਲਚਸਪੀ ਨਹੀਂ ਲੈ ਰਹੇ। ਸੀਪੀਜ਼/ਐਸਐਸਪੀਜ਼ ਨੂੰ ਸਮੇਂ ਸਿਰ ਰਿਪੋਰਟਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਕੀਮਤ ‘ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਿਪੋਰਟਾਂ ਦੇ ਆਧਾਰ ਤੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕਾਂ ਦੇ ਮੁੱਖ ਸਪਲਾਇਰਾਂ/ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਜਾਣਗੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "‘ਯੁੱਧ ਨਸ਼ਿਆਂ ਵਿਰੁੱਧ’: ਡੀਜੀਪੀ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼, 7 ਦਿਨਾਂ ਦੀ ਸਮਾਂ-ਸੀਮਾ ਕੀਤੀ ਤੈਅ"