‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ

Date:

spot_img

Bathinda News: ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 4 ਮਈ 2025 ਨੂੰ ਸਥਾਨਕ ਕੁਈਨਜ਼ ਲੈਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ।

ਇਹ ਵੀ ਪੜ੍ਹੋ  ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਹਨਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦਾ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ, ਭਾਸ਼ਣ ਅਤੇ ਕਵੀਸ਼ਰੀ ਆਦਿ ਪੇਸ਼ ਕੀਤੀ ਜਾਵੇਗੀ।ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪਿੰਡਾਂ ਅੰਦਰ ਨਿਯੁਕਤ ਕੀਤੀਆਂ ਪਿੰਡ ਪੱਧਰੀ ਸੁਰੱਖਿਆ ਕਮੇਟੀਆ ਦੇ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਐਨਡੀਪੀਐੱਸ ਸ਼੍ਰੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਸਪੈਸ਼ਲ ਕ੍ਰਾਈਮ ਸ਼੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਭਾਸ਼ਾ ਅਫਸਰ ਸ. ਕਿਰਪਾਲ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...