ਯੁੱਧ ਨਸ਼ਿਆਂ ਵਿਰੁੱਧ;ਫਾਜ਼ਿਲਕਾ ਪੁਲਿਸ ਨੇ CASO ਓਪਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ

0
37
+1

👉ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬ੍ਰਾਮਦ ਕਰਕੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ
Fazilak News: ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ਮੁਤਾਬਿਕ ਡੀ.ਆਈ.ਜੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਗਿਆ ਹੈ।ਇਸੇ ਮੁਹਿੰਮ ਦੀ ਲੜੀ ਵਿੱਚ ਅੱਜ ਕਰਨਵੀਰ ਸਿੰਘ ਕਪਤਾਨ ਪੁਲਿਸ (ਓਪਰੇਸ਼ਨ) ਫਾਜ਼ਿਲਕਾ ਦੀ ਅਗਵਾਈ ਹੇਠ ਜਿਲ੍ਹਾ ਫਾਜ਼ਿਲਕਾ ਦੀਆਂ ਚਾਰ ਸਬ ਡਵੀਜਨਾਂ ਵਿੱਚ ਹਲਕਾ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ CASO (Cordon and Search Operation) ਚਲਾਇਆ ਗਿਆ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

ਜਿਸਦੇ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਅਤੇ ਟਿਕਾਣਿਆਂ ਤੇ ਵਿਆਪਕ ਛਾਪੇਮਾਰੀ ਕੀਤੀ ਗਈ। ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ 05 ਗਜਟਿਡ ਅਫ਼ਸਰਾਂ ਦੀ ਨਿਗਰਾਨੀ ਹੇਠ ਕਰੀਬ 350 ਪੁਲਿਸ ਜਵਾਨ ਤਾਇਨਾਤ ਕੀਤੇ ਗਏ। ਮੁੱਖ ਅਫ਼ਸਰ ਥਾਣਿਆ, ਇੰਚਾਰਜ ਚੌਂਕੀਆਂ ਅਤੇ ਯੂਨਿਟਾਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਫਾਜ਼ਿਲਕਾ ਪੁਲਿਸ ਵੱਲੋਂ ਕੁੱਲ 35 ਡਰੱਗ ਹੋਟਸਪੋਟਾਂ ਤੇ ਰੇਡ ਕੀਤੇ ਗਏ ਅਤੇ ਰੇਡ ਦੌਰਾਨ 188 ਸ਼ੱਕੀ ਪੁਰਸ਼ ਚੈਕ ਕੀਤੇ ਗਏ ਅਤੇ 10 ਨੂੰ ਰਾਊਂਡਅੱਪ ਕੀਤਾ ਗਿਆ ਅਤੇ ਕੁੱਲ 133 ਵਹੀਕਲ ਚੈੱਕ ਕੀਤੇ ਗਏ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡੀ ਕਾਰਵਾਈ

ਇਸ ਅਭਿਆਨ ਦੌਰਾਨ ਕੁੱਲ 10 ਮੁਕਦਮੇ ਦਰਜ ਰਜਿਸਟਰ ਕੀਤੇ ਗਏ ਅਤੇ ਕੁਲ 13 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ। ਜਿਹਨਾਂ ਪਾਸੋਂ 01 ਕਿਲੋ 567 ਗ੍ਰਾਮ ਹੈਰੋਇਨ, 130 ਨਸ਼ੀਲੀਆਂ ਗੋਲੀਆਂ, 05 ਚੋਰੀਸ਼ੁਦਾ ਮੋਟਰਸਾਈਕਲ, 60 ਲੀਟਰ ਨਾਜਾਇਜ਼ ਸ਼ਰਾਬ ਅਤੇ 01 ਭੱਠੀ ਸਮੇਤ 500 ਲੀਟਰ ਲਾਹਨ ਬ੍ਰਾਮਦ ਕੀਤੀ ਗਈ ਹੈ।ਵਰਿੰਦਰ ਸਿੰਘ ਬਰਾੜ ਵੱਲੋਂ ਅਪੀਲ ਕੀਤੀ ਗਈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਲਈ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here