ਯੁੱਧ ਨਸ਼ਿਆਂ ਵਿਰੁੱਧ; ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

Date:

spot_img

2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਹੋਏ

Gurdaspur News: ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।

ਇਹ ਵੀ ਪੜ੍ਹੋ ਬਠਿੰਡਾ ਦੇ ਹੋਟਲ ’ਚ ਹੋਈ ਲੁੱਟ ਦਾ ਮਾਮਲਾ; 2 ਫ਼ੌਜੀਆਂ ਨੇ ਛਾਉਣੀ ’ਚੋਂ ਚੋਰੀ ਕੀਤੀ AK-47 ਨਾਲ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਖੇਤਾਂ ’ਚ ਨਗਨ ਹਾਲਾਤ ਵਿਚ ਮਿਲੀ ਨਾਬਾਲਿਗ ਲੜਕੀ ਦੀ ਲਾਸ਼ ਦੇ ਮਾਮਲੇ ਦਾ ਪੁਲਿਸ ਨੇ ਕੀਤਾ ਪਰਦਾਫਾਸ

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...