ਯੁੱਧ ਨਸ਼ਿਆਂ ਵਿਰੁੱਧ:ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ

Date:

spot_img

👉ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ
Barnala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ।ਇਹ ਮਕਾਨ ਮਾਂ-ਧੀ ਜਿਨ੍ਹਾਂ ਦੀ ਪਛਾਣ ਕਾਲੀ ਕੌਰ ਅਤੇ ਉਸ ਦੀ ਧੀ ਸਰਬੋ ਵਜੋਂ ਹੋਈ ਹੈ ਵਲੋਂ ਨਾਜਾਇਜ਼ ਤੌਰ ‘ਤੇ ਉਸਾਰਿਆ ਗਿਆ ਸੀ, ਜਿਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਅਨੁਸਾਰ ਕਾਲੀ ਕੌਰ ਵਿਰੁੱਧ 9 ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚ 7 ਐਨਡੀਪੀਐਸ ਐਕਟ ਅਧੀਨ ਹਨ, ਜਦੋਂ ਕਿ ਉਸਦੀ ਧੀ ਸਰਬੋ ਵਿਰੁੱਧ 7 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 6 ਐਨਡੀਪੀਐਸ ਐਕਟ ਅਧੀਨ ਦਰਜ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਇਹ ਨਾਜਾਇਜ਼ ਕਬਜ਼ਾ ਹਟਾਉਣ ਲਈ ਪੁਲਿਸ ਮਦਦ ਮੰਗੀ ਗਈ ਸੀ।ਐੱਸ ਐੱਸ ਪੀ ਬਰਨਾਲਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ।ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...