👉ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨਾਂ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ: ਵਿਧਾਇਕ
Mohali News: ਵਿਧਾਨ ਸਭਾ ਹਲਕਾ ਐਸ ਏ ਐਸ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਸਲ ਅਰਥਾਂ ਵਿੱਚ ਲੋਕਾਂ ਦਾ ਯੁੱਧ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਦੇ ਇਲਾਜ ਅਤੇ ਪੁਨਰਵਾਸ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ Punjab ਦੇ ਮੁਲਾਜ਼ਮਾਂ ਨੂੰ ਸਰਕਾਰ ਨੇ ਕੀਤਾ ਖੁਸ਼; 8 ਫ਼ੀਸਦੀ DA ਦਾ ਵਧਾਰਾ ਦੇਣ ਦਾ ਕੀਤਾ ਐਲਾਨ
ਵਿਧਾਇਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਵੱਲ ਲੈ ਕੇ ਜਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸ. ਕੁਲਵੰਤ ਸਿੰਘ ਨੇ ਕਿਹਾ ਕਿ ਹਲਕਾ ਮੋਹਾਲੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਈ ਮਹੱਤਵਪੂਰਨ ਕੰਮ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਚਾਂ-ਸਰਪੰਚਾਂ, ਕੌਂਸਲਰਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ AAP ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ; 20 ਸਤੰਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ ਡੋਰ-ਟੁ-ਡੋਰ ਮੁਹਿੰਮ: ਮਨੀਸ਼ ਸਿਸੋਦੀਆ
ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਲੋਕਾਂ ਵੱਲੋਂ ਮਿਲ ਰਿਹਾ ਸਹਿਯੋਗ ਬੇਹੱਦ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦੇ ਰਹਿਣ।ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ੋਨ ਇੰਚਾਰਜ ਅਨੂ ਬੱਬਰ, ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਜੀਤ ਸਿੰਘ, ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਅਹਲਕਾਰ ਖਾਨ, ਹਲਕਾ ਵਾਈਸ ਕੋਆਰਡੀਨੇਟਰ ਮਲਕੀਤ ਨਨੂਆ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਤਰਲੋਚਨ ਸਿੰਘ ਮਟੋਰ, ਜਸਪਾਲ ਸਿੰਘ ਮਟੋਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋਮਾਜਰਾ, ਸਰਪੰਚ ਨਰਿੰਦਰ ਸਿੰਘ, ਸਰਪੰਚ ਲਖਮੀਰ ਸਿੰਘ, ਸਰਪੰਚ ਰਣਧੀਰ ਸਿੰਘ ਅਤੇ ਕੌਂਸਲਰ ਬਚਨ ਸਿੰਘ ਬੋਪਾਰਾਏ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




