War on Drugs ; Moga Police ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੀ ਕਾਰਵਾਈ; 3 ਮੈਡੀਕਲ ਸਟੋਰ ਸੀਲ

Date:

spot_img

Moga News: Moga Police ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ 3 ਮੈਡੀਕਲ ਸਟੋਰ ਸੀਲ ਕੀਤੇ ਗਏ ਹਨ ਅਤੇ ਸਬੰਧਤ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ 👉Amit Shah ਦੇ ਪੰਜਾਬ ‘ਚ NDA ਦੇ ਗਠਜੋੜ ਵਾਲੇ ਬਿਆਨ ਨੂੰ ਬੂਰ ਪੈਣ ਲੱਗਿਆ, Jalandhar ‘ਚ ਭਾਜਪਾ ਤੇ ਪੁਨਰਸੁਰਜੀਤੀ ਆਗੂਆਂ ਵਿਚਕਾਰ ਹੋਈ ਮੀਟਿੰਗ !

ਇਸ ਸਬੰਧੀ ਮੁਕੱਦਮਾ ਨੰਬਰ 348 ਮਿਤੀ 09.10.2026, ਥਾਣਾ ਸਿਟੀ ਸਾਊਥ ਮੋਗਾ ਵਿਖੇ ਪਾਬੰਦੀਸ਼ੁਦਾ ਕੈਪਸੂਲਾਂ ਦੀ ਵਿਕਰੀ ਸਬੰਧੀ ਕਾਰਵਾਈ ਕਰਦਿਆਂ ਬਰਕਤ ਮੈਡੀਕਲ ਸਟੋਰ, ਨਿਗਾਹਾ ਰੋਡ, ਮੋਗਾ ਨੂੰ ਸੀਲ ਕੀਤਾ ਗਿਆ। ਇਸੇ ਤਰ੍ਹਾਂ ਮੁਕੱਦਮਾ ਨੰਬਰ 358 ਮਿਤੀ 17.10.2026, ਥਾਣਾ ਸਿਟੀ ਸਾਊਥ ਮੋਗਾ ਤਹਿਤ ਟੀ.ਐੱਸ. ਮੈਡੀਕਲ ਏਜੰਸੀ, ਚੜਿੱਕ ਰੋਡ, ਬਸਤੀ ਮੋਹਨ ਸਿੰਘ, ਮੋਗਾ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਰੱਖੀਆਂ ਗਈਆਂ ਪ੍ਰੈਗਾਬਾਲਿਨ 150 ਐੱਮ.ਜੀ. ਦੀਆਂ 150 ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਏਜੰਸੀ ਨੂੰ ਸੀਲ ਕੀਤਾ ਗਿਆ।

ਇਹ ਵੀ ਪੜ੍ਹੋ 👉BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਇਸ ਤੋਂ ਇਲਾਵਾ, ਮਿਤੀ 23.10.2026 ਨੂੰ ਗੁਰੂ ਨਾਨਕ ਮੈਡੀਕਲ ਸਟੋਰ, ਟੀ-ਪੁਆਇੰਟ, ਕੱਚਾ ਦੁਸਾਂਝ ਰੋਡ, ਮੋਗਾ ਵਿਖੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਡਰੱਗ ਇੰਸਪੈਕਟਰ ਵੱਲੋਂ ਉਕਤ ਮੈਡੀਕਲ ਸਟੋਰ ਨੂੰ ਵੀ ਸੀਲ ਕਰ ਦਿੱਤਾ ਗਿਆ।ਮੋਗਾ ਪੁਲਿਸ ਵੱਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਅਤੇ ਕੈਮਿਸਟਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਅਤੇ ਸਟਾਕ ਸਬੰਧੀ ਸਰਕਾਰੀ ਨਿਯਮਾਂ ਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

👉ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ...