Monday, February 2, 2026

ਯੁੱਧ ਨਸ਼ਿਆਂ ਵਿਰੁੱਧ’: 41ਵੇਂ ਦਿਨ ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Date:

spot_img

👉2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
👉ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 41ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 41 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5621 ਹੋ ਗਈ ਹੈ।

ਇਹ ਵੀ ਪੜ੍ਹੋ ਖੇਤੀਬਾੜੀ ਵਿਭਾਗ ਵਲੋਂ ਫਿਰੋਜ਼ਪੁਰ ਛਾਉਣੀ ਵਿਖ਼ੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਆਦਰਸ਼ ਸਕੂਲ ਵਿਵਾਦ; ਦੋ ਕਿਸਾਨ ਬੀਬੀਆਂ ਸਹਿਤ ਚਾਰ ਮਹਿਲਾਵਾਂ ਨੂੰ ਬਿਨ੍ਹਾਂ ਸ਼ਰਤ ਕੀਤਾ ਜੇਲ੍ਹ ‘ਚੋਂ ਰਿਹਾਅ

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 482 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।ਇਸ ਦੌਰਾਨ ਪੰਜਾਬ ਪੁਲਿਸ ਨੇ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ- ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨੇ ਸਮੇਤ ਕੋਨੇ-ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...