‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

Date:

spot_img

👉ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 45 ਐਫਆਈਆਰ ਦਰਜ, 325 ਗ੍ਰਾਮ ਹੈਰੋਇਨ, 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ
👉ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 16 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2012 ਹੋ ਗਈ ਹੈ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 385 ਗ੍ਰਾਮ ਹੈਰੋਇਨ, 19 ਕਿਲੋ ਭੁੱਕੀ, 2673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 15600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆ

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 593 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਇਹ ਵੀ ਪੜ੍ਹੋ  ਜਿਊਲਰੀ ਸ਼ਾਪ ਗੋਲੀਕਾਂਡ: ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ – ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਤੋਹਫ਼ਾ, ਔਰਤਾਂ ਨੂੰ ਮਿਲੇਗਾ ਦੋ ਮੁਫ਼ਤ ਗੈਸ ਸਿਲੰਡਰ

ਨਿਊਜ਼ ਡੈਸਕ : ਤਿਉਹਾਰਾਂ ਦੇ ਦਿਨਾਂ ਵਿੱਚ ਜੇਕਰ ਰਸੋਈ ਗੈਸ...

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...