ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ

Date:

spot_img

👉250 ਤੋਂ ਵੱਧ ਪੁਲਿਸ ਟੀਮਾਂ ਨੇ 592 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ- ਅਮਨ ਅਰੋੜਾ  

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਹ ਵੀ ਪੜ੍ਹੋ ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 127 ਜਾਗਰੂਕਤਾ ਸਮਾਗਮ ਕਰਵਾਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਦੇ ਆਰਕੀਟੈਕਚਰ ਵਿਦਿਆਰਥੀਆਂ ਵੱਲੋਂ ਅੰਤਰ-ਕਾਲਜ ਮਿੱਟੀ ਆਧਾਰਿਤ ਨਿਰਮਾਣ ਤਕਨੀਕਾਂ ਬਾਰੇ ਵਰਕਸ਼ਾਪ ਦਾ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...

Barinder Kumar Goyal ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

👉ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ...

Bhagwant Mann Govt ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ...