War on drugs; ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ ਜਾਰੀ;DC ਨੇ ਪਿੰਡ ਮਲੂਕਾ ਦਾ ਕੀਤਾ ਦੌਰਾ

Date:

spot_img

Bathinda News: War on drugs; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ 20 ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਤਰਜੀਹੀ ਤੌਰ ‘ਤੇ ਸੁਧਰਿਆ ਬੁਨਿਆਦੀ ਢਾਂਚਾ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ । ਨਸ਼ਿਆਂ ਖਿਲਾਫ ਚੱਲ ਰਹੀ ਇਸ ਲੜਾਈ ਚ ਹਰ ਇਕ ਵਰਗ ਦਾ ਅਹਿਮ ਯੋਗਦਾਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਭਾਵਤ ਪਿੰਡਾਂ ਵਿਚ ਨਿਰੰਤਰ ਨਜ਼ਰਸਾਨੀ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਪਿੰਡ ਮਲੂਕਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਗਏ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਦਿੱਤੀ।

ਇਹ ਵੀ ਪੜ੍ਹੋ 👉Amit Shah ਦੇ ਪੰਜਾਬ ‘ਚ NDA ਦੇ ਗਠਜੋੜ ਵਾਲੇ ਬਿਆਨ ਨੂੰ ਬੂਰ ਪੈਣ ਲੱਗਿਆ, Jalandhar ‘ਚ ਭਾਜਪਾ ਤੇ ਪੁਨਰਸੁਰਜੀਤੀ ਆਗੂਆਂ ਵਿਚਕਾਰ ਹੋਈ ਮੀਟਿੰਗ !

ਉਨ੍ਹਾਂ ਦੱਸਿਆ ਕਿ 20 ਹਾਟ ਸਪਾਟ ਪਿੰਡਾਂ ਚ ਸਾਫ ਸਫ਼ਾਈ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ, ਚਾਰਦੀਵਾਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ ਦੀ ਪ੍ਰਕ੍ਰਿਆ ਵਿੱਢੀ ਗਈ ਹੈ ਤਾਂ ਜੋ ਖਾਲੀ ਇਮਾਰਤਾਂ, ਪਲਾਟਾਂ, ਸੁੰਨੀਆਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਲਈ ਨਾ ਵਰਤਿਆ ਜਾ ਸਕੇ। ਇਸ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਉੱਤੇ ਕਾਰਵਾਈ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਰਣਨੀਤੀ ਉਲੀਕੀ ਗਈ।ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਸਬੰਧਤ ਇਲਾਕਿਆਂ ਦੇ ਐੱਸ.ਡੀ.ਐਮ ਦੀ ਅਗਵਾਈ ਹੇਠ ਟੀਮਾਂ ਇਨ੍ਹਾਂ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੀਆਂ ਹਨ ਅਤੇ ਇਨ੍ਹਾਂ ਥਾਵਾਂ ‘ਤੇ ਨਸ਼ਿਆਂ ਦੀ ਰੋਕਥਾਮ ਕਰਕੇ ਆਮ ਲੋਕਾਂ ਦੀ ਵਰਤੋਂ ਅਤੇ ਉਸਾਰੂ ਗਤੀਵਿਧੀਆਂ ਵਾਲੀਆਂ ਥਾਵਾਂ ਵਜੋਂ ਵਿਕਸਿਤ ਕਰਨ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉War on Drugs ; Moga Police ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੀ ਕਾਰਵਾਈ; 3 ਮੈਡੀਕਲ ਸਟੋਰ ਸੀਲ

ਉਨ੍ਹਾਂ ਨਾਲ ਹੀ ਦੱਸਿਆ ਕਿ ਇਨ੍ਹਾਂ ਸਾਰੇ ਪਿੰਡਾਂ ਵਿਚ ਕ੍ਰਿਕਟ, ਵਾਲੀਬਾਲ ਅਤੇ ਅਥਲੈਟਿਕਸ ਖੇਡਾਂ ਕਰਵਾਉਣ ਲਈ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਇੰਟਰ ਸਟੇਟ ਪਿੰਡ ਮੈਚ ਅਗਲੇ ਹਫਤੇ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਹਰ ਇਕ ਪਿੰਡ ਵਿਚ ਇਕ ਸਿਵਲ ਅਤੇ ਇਕ ਪੁਲਿਸ ਦੇ ਅਫਸਰ ਨੂੰ ਦਿੱਤਾ ਗਿਆ ਹੈ ਜਿਹੜੇ ਪਿੰਡ ਵਾਸੀਆਂ ਦੀ ਸਲਾਹ ਨਾਲ ਪਿੰਡ ਚੋਂ ਨਸ਼ਿਆਂ ਨੂੰ ਕਰਨ ਲਈ ਕੰਮ ਕਰਨਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਹੋਕਾ ਦਿੱਤਾ ਕਿ ਉਹ ਵੀ ਸਰਕਾਰ ਦਾ ਇਸ ਨੇਕ ਕੰਮ ਵਿਚ ਸਾਥ ਦੇਣ ਤਾਂ ਜੋ ਨਸ਼ੇ ਦੀ ਲੱਤ ਤੋਂ ਸਾਡੇ ਨੌਜਵਾਨਾਂ, ਬੱਚਿਆਂ ਅਤੇ ਹੋਰ ਪ੍ਰਭਾਵਤ ਲੋਕਾਂ ਨੂੰ ਬਚਾਇਆ ਜਾ ਸਕੇ।ਇਸ ਮੌਕੇ ਐੱਸ.ਡੀ.ਐਮ. ਰਾਮਪੁਰਾ ਫੂਲ ਸ਼੍ਰੀ ਬਲਕਰਨ ਸਿੰਘ, ਡੀ.ਐਸ.ਪੀ. ਰਾਮਪੁਰਾ ਸ਼੍ਰੀ ਮਨੋਜ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ, ਪਿੰਡ ਦੇ ਮੋਹਤਵਰ, ਪਿੰਡ ਵਾਸੀ ਆਦਿ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

👉ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ...

War on Drugs ; Moga Police ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੀ ਕਾਰਵਾਈ; 3 ਮੈਡੀਕਲ ਸਟੋਰ ਸੀਲ

Moga News: Moga Police ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ...