ਯੁੱਧ ਨਸ਼ਿਆਂ ਵਿਰੁੱਧ;ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

Date:

spot_img

👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
Tartarn News:ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ‘ਤੇ ਇੱਕ ਹੋਰ ਕਾਰਵਾਈ

ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।ਵਿੱਤ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਮੌਕੇ ਐਸ.ਐਸ.ਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਿਧਾਇਕ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਕੀਤੀ ਸ਼ਹਿਰ ਦੇ ਸੇਵਾ ਕਾਰਜਾਂ ਲਈ ਦਾਨ

ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕੇ ਪੱਟੀ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਮਤੇ ਪਾਸ ਕਰਕੇ ਆਪਣੇ ਇਲਾਕਿਆਂ ਵਿੱਚ ਨਸ਼ਾ ਨਾ ਵਿਕਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਨਸ਼ਿਆਂ ਤੋਂ ਖੇਡਾਂ ਵੱਲ ਧਿਆਨ ਕਰਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ; 2 ਕਿਲੋ 500 ਗ੍ਰਾਮ ਹੈਰੋਇਨ,2 ਪਿਸਟਲ ਤੇ ਡਰੱਗ ਮਨੀ ਸਮੇਤ 2 ਗ੍ਰਿਫਤਾਰ

ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਰੱਖੇ ।ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...