‘ਯੁੱਧ ਨਸ਼ਿਆਂ ਵਿਰੁੱਧ’ ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Date:

spot_img

👉ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ ‘ਚ ਨਹੀਂ ਰਹਿਣ ਦੇਵੇਗੀ-ਵਿਧਾਇਕ ਗੈਰੀ ਬੜਿੰਗ
Mandi Gobindgarh News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ;ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ  

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ ‘ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ‘ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ।

ਇਹ ਵੀ ਪੜ੍ਹੋ ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਜ਼ਿਸ਼ ਰਚਣ ਦੇ ਲਾਏ ਦੋਸ਼

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

👉ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ...

SSD Girls College Bathinda ਵਿਖੇ ਚਾਰ ਰੋਜ਼ਾ ਮੁੱਢਲੀ ਸਹਾਇਤਾ (First Aid) ਸਿਖਲਾਈ ਵਰਕਸ਼ਾਪ

Bathinda News: SSD Girls College Bathinda (ਐਸ.ਐਸ.ਡੀ. ਗਰਲਜ਼ ਕਾਲਜ)...