‘ਯੁੱਧ ਨਸ਼ਿਆਂ ਵਿਰੁੱਧ’ ਸਰਕਾਰੀ ਜਮੀਨ ‘ਤੇ ਮਹਿਲਾ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ ‘ਤੇ ਚੱਲਿਆ ਪੀਲਾ ਪੰਜਾ

Date:

spot_img

👉ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ, ਨਸ਼ੇ ਵੇਚਕੇ ਬਣਾਈ ਜਾਇਦਾਦ ਜਬਤ ਕੀਤੀ ਜਾਵੇਗੀ: SSP
Patiala News: ‘War on Drugs’: ਪਟਿਆਲਾ ਪੁਲਿਸ ਨੇ ਨਸ਼ਿਆਂ ਲਈ ਹਾਟ-ਸਪਾਟ ਇਲਾਕੇ ਵਜੋਂ ਜਾਣੇ ਜਾਂਦੇ ਇੱਥੇ ਵਾਰਡ ਨੰਬਰ 33 ਦੇ ਰੋੜੀ ਕੁੱਟ ਮੁਹੱਲੇ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਬਦਨਾਮ ਮਹਿਲਾ ਨਸ਼ਾ ਤਸਕਰ ਦੇ ਪਰਿਵਾਰ ਵੱਲੋਂ ਸਰਕਾਰੀ ਜਮੀਨ ‘ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਥੋਕ ਵਿਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ ਜਬਤ ਕੀਤੀ ਜਾਵੇਗੀ।ਐਸ.ਐਸ.ਪੀ ਨੇ ਦੱਸਿਆ ਕਿ ਮਹਿਲਾ ਸਮੱਗਲਰ ਸੀਮਾ, ਉਸਦੇ ਪਤੀ ਸੋਮਪਾਲ ਅਤੇ ਇਸ ਦੇ ਪਰਿਵਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੀ ਸਰਕਾਰੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।

ਇਹ ਵੀ ਪੜ੍ਹੋ ਪੰਜਾਬ ਵਾਚ ਕੰਪਨੀ ਦੇ ਦਫ਼ਤਰ ‘ਤੇ ਗੋ+ਲੀ+ਆਂ ਚਲਾਉਣ ਵਾਲੇ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਵਿਰੁੱਧ 26 ਤੋਂ ਵੱਧ ਐਨ.ਡੀ.ਪੀ.ਐਸ. ਦੇ ਮੁਕੱਦਮੇ ਦਰਜ ਹਨ ਅਤੇ ਇਸ ਵੱਲੋਂ ਕੀਤੇ ਗਏ ਨਾਜਾਇਜ਼ ਕਬਜੇ ਨੂੰ ਛੁਡਵਾਉਣ ਲਈ ਸਬੰਧਤ ਵਿਭਾਗ ਨੇ ਪੁਲਿਸ ਇਮਦਾਦ ਦੀ ਮੰਗ ਕੀਤੀ ਸੀ, ਜਿਸ ਲਈ ਪੁਲਿਸ ਨੇ ਸੁਰੱਖਿਆ ਪ੍ਰਦਾਨ ਕਰਵਾਈ ਹੈ। ਇਸ ਮੌਕੇ ਐਸ.ਪੀ. ਵੈਭਵ ਚੌਧਰੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਸਤਨਾਮ ਸਿੰਘ ਤੇ ਮਨੋਜ ਗੋਰਸੀ, ਐਸ.ਐਚ.ਓ. ਜਸਪ੍ਰੀਤ ਸਿੰਘ ਤੇ ਸ਼ਿਵਰਾਜ ਸਿੰਘ ਢਿੱਲੋ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...