ਯੁੱਧ ਨਸ਼ਿਆਂ ਵਿਰੁਧ; ਬਠਿੰਡਾ ਸ਼ਹਿਰ ’ਚ ਇੱਕ ਹੋਰ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜ਼ਾ

Date:

spot_img

Bathinda News: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ਉੱਪਰ ਪੀਲਾ ਪੰਜ਼ਾ ਚਲਾ ਦਿੱਤਾ ਹੈ। ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਇਲਾਕੇ ਅਧੀਨ ਰਹਿੰਦੀ ਕਥਿਤ ਨਸ਼ਾ ਤਸਕਰ ਮਨਜੀਤ ਕੌਰ ਉਰਫ ਹਰਬੰਸ ਕੌਰ ਉਰਫ ਬੰਸੋ ਪਤਨੀ ਕਾਲਾ ਸਿੰਘ ਵਾਸੀ ਗਲੀ ਨੰਬਰ 01 ਠੇਕੇ ਵਾਲਾ ਚੌਂਕ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤ ਬਣਾਈ ਗਈ ਸੀ।

ਇਹ ਵੀ ਪੜ੍ਹੋ ਬਠਿੰਡਾ ਦੇ ਇੱਕ ਡੇਰੇਦਾਰ ਵੱਲੋਂ ਗੁਰੂ ਗਰੰਥ ਸਾਹਿਬ ਦੇ ਬਰਾਬਰ ਕੁਰਸੀ ਢਾਹੁਣ ਦਾ ਮਾਮਲਾ ਭਖਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਸਦੇ ਵਿਰੁਧ ਨਸ਼ਾ ਤਸਕਰੀ ਦਾ ਪਰਚਾ ਵੀ ਦਰਜ਼ ਹੈ। ਇਸ ਦੌਰਾਨ ਪ੍ਰਸ਼ਾਸਨ ਨੂੰ ਪਤਾ ਲੱਗਿਆ ਸੀ ਕਿ ਮੁਲਜਮ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਇੱਥੇ ਆਪਣਾ ਘਰ ਪਾਇਆ ਹੋਇਆ। ਜਿਸਤੋਂ ਬਾਅਦ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਇਸ ਗੈਰ-ਕਾਨੂੰਨੀ ਇਮਾਰਤ ਨੂੰ ਢਾਹੁਣ ਦੇ ਲਈ ਹੁਕਮ ਦਿੱਤੇ ਗਏ। ਜਿਸ ਤੋਂ ਬਾਅਦ ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਉਕਤ ਮਹਿਲਾ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ   Commissionerate Police Jalandhar ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜਦੀਕੀ ਸਾਥੀਆਂ ਕੋਲੋਂ ਅੱਧੀ ਦਰਜ਼ਨ ਪਿਸਤੌਲ ਹੋਰ ਬਰਾਮਦ

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਹਿਲਾ ਵਿਰੁਧ ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਇੱਕ ਮੁੱਕਦਮਾ ਦਰਜ ਹੈ। ਬਠਿੰਡਾ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 1311 ਮੁਕੱਦਮੇ ਦਰਜ ਕਰਕੇ 1973 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ 68 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...