War on Gangster; Punjab Police ਵੱਲੋਂ ਬੰਬੀਹਾ ਗੈਂਗ ਦੇ 3 ਗੁਰਗੇ ਮਲੇਸ਼ੀਆ ਤੋਂ ਡਿਪੋਰਟ

Date:

spot_img

👉ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
👉ਖੁਫੀਆ ਜਾਣਕਾਰੀ ’ਤੇ ਕੀਤੀ ਨਿਰੰਤਰ ਕਾਰਵਾਈ ਸਦਕਾ ਦੋਸ਼ੀਆਂ ਨੂੰ ਭਾਰਤ ਲਿਆਉਣਾ ਹੋਇਆ ਸੰਭਵ : ਏ.ਡੀ.ਜੀ.ਪੀ. ਸੀ.ਆਈ. ਅਮਿਤ ਪ੍ਰਸਾਦ

SAS Nagar News: War on Gangster; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ।ਡੀਜੀਪੀ ਨੇ ਕਿਹਾ ਕਿ ਇਹ ਤਿੰਨੋਂ ਦੋਸ਼ੀ ਮਲੇਸ਼ੀਆ ਸਥਿਤ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ ਅਤੇ ਇਹਨਾਂ ਦੇ ਪਾਕਿਸਤਾਨ ਦੀ ਆਈਐਸਆਈ ਨਾਲ ਵੀ ਸਬੰਧ ਹਨ । ਉਕਤ ਤਿੰਨੋਂ ਦੋਸ਼ੀ ਕਤਲ, ਜਬਰਨ ਵਸੂਲੀ, ਵਿਸਫੋਟਕ ਅਤੇ ਲੁਧਿਆਣਾ ਵਿਖੇ ਹੈਂਡ ਗ੍ਰਨੇਡ ਧਮਾਕੇ ਦੀ ਯੋਜਨਾ ਬਣਾਉਣ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ।

ਇਹ ਵੀ ਪੜ੍ਹੋ 👉DGP Gaurav Yadav ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਭਗੌੜਿਆਂ ਦੀ ਹਵਾਲਗੀ ਅਤੇ ਗ੍ਰਿਫ਼ਤਾਰੀ ਇੱਕ ਨਿਰੰਤਰ ਖੁਫੀਆ-ਅਗਵਾਈ ਵਾਲੀ ਕਾਰਵਾਈ ਦਾ ਸਿੱਟਾ ਹੈ, ਜੋ ਕਈ ਮਹੀਨਿਆਂ ਤੱਕ ਜਾਰੀ ਰਹੀ, ਜਿਸ ਦੌਰਾਨ ਭਗੌੜਿਆਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ । ਉਨ੍ਹਾਂ ਕਿਹਾ ਕਿ ਪੂਰਨ ਤਾਲਮੇਲ ਵਾਲੇ ਯਤਨਾਂ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਮਲੇਸ਼ੀਆ ਵਿਖੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਭਾਰਤ ਭੇਜ ਦਿੱਤਾ ਗਿਆ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਓ.ਐਫ.ਟੀ.ਈ.ਸੀ. ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ਼ ਜਸ ਬਹਿਬਲ ਜੂਨ 2019 ਵਿੱਚ ਮਲੇਸ਼ੀਆ ਗਿਆ ਸੀ, ਜਿੱਥੇ ਉਹ ਇੱਕ ਭਗੌੜੇ ਗੈਂਗਸਟਰ ਦੇ ਸੰਪਰਕ ਵਿੱਚ ਆਇਆ, ਉਸੇ ਰਾਹੀਂ ਉਹ ਦਵਿੰਦਰ ਬੰਬੀਹਾ ਗੈਂਗ ਵਿੱਚ ਸ਼ਾਮਲ ਹੋਇਆ ਅਤੇ ਹੌਲੀ-ਹੌਲੀ ਗੈਂਗ ਦੇ ਅਹਿਮ ਕਾਰਕੁਨ ਵਜੋਂ ਉਭਰਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 2025 ਵਿੱਚ ਯਾਦਵਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਆਗੂ ਜੀਵਨਜੋਤ ਸਿੰਘ ਚਾਹਲ ਉਰਫ਼ ਜੁਗਨੂੰ ਦੇ ਡਰਾਈਵਰ ਦੇ ਕਤਲ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Canada ‘ਚ ਦੋਸਤ ਨੂੰ ਮਿਲਣ ਆਈ ਪੰਜਾਬਣ ਲੜਕੀ ਦੀ ਗੋ*ਲੀ ਲੱਗਣ ਕਾਰਨ ਮੌ*ਤ

ਆਈਜੀਪੀ ਨੇ ਦੱਸਿਆ ਕਿ ਦੋਸ਼ੀ ਅਜੈ ਸਿੰਘ ਅਤੇ ਪਵਨਦੀਪ ਸਿੰਘ ਵੀ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ, ਜਿਨ੍ਹਾਂ ਨੇ 2025 ਵਿੱਚ ਆਪਣੇ ਹੋਰ ਕਾਰਕੁਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਹੈਂਡ-ਗ੍ਰੇਨੇਡ ਧਮਾਕਾ ਕਰਨ ਦਾ ਕੰਮ ਸੌਂਪਿਆ ਸੀ। ਹਾਲਾਂਕਿ, ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ 27 ਅਕਤੂਬਰ, 2025 ਨੂੰ ਉਨ੍ਹਾਂ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਨਾਲ ਹਮਲਾ ਟਾਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੀਨ ਦਾ ਬਣਿਆ ਇੱਕ ਪੀ86 ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਸੀ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਓ.ਐਫ.ਟੀ.ਈ.ਸੀ. ਦੀ ਸਥਾਪਨਾ ਕੀਤੀ ਹੈ ਤਾਂ ਜੋ ਅਜਿਹੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...