Punjab ਵਿਚ ਮੁੜ ਵੱਜੇਗਾ ‘ਜੰਗੀ’ ਸਾਇਰਨ ; ਹੋਵੇਗਾ ਬਲੈਕ-ਆਉਟ

Date:

spot_img

👉ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ
Punjab News:ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ।ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ।ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ।ਇਹ ਅਭਿਆਸ “ਆਲ ਕਲੀਅਰ” ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ‘ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ।ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 4; ਹਾਕੀ ਅੰਡਰ-14 ’ਚ ਜਲੰਧਰ ਤੇ ਅੰਡਰ-17 ’ਚ ਮੋਹਾਲੀ ਬਣੇ ਜੇਤੂ

Bathinda News:ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ...