ਮੋਦੀ, ਯੋਗੀ ਲੁਧਿਆਣੇ ਨਹੀਂ ਆਏ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਬਿੱਟੂ ਕਿਤੇ ਵੀ ਦੌੜ ਵਿੱਚ ਨਹੀਂ ਹਨ
ਲੁਧਿਆਣਾ, 25 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਆਪਣੇ ’ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਆਮ ਚੋਣਾਂ ਦੇ ਵਿਚਕਾਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ।ਲੁਧਿਆਣਾ ਸੰਸਦੀ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਹ ਖੁਫੀਆ ਸੂਚਨਾ ਮਿਲਣ ਕਿ ਬਿੱਟੂ ਬੁਰੀ ਤਰ੍ਹਾਂ ਹਾਰ ਰਹੇ ਹਨ, ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੰਮੇ ਸਮੇਂ ਤੋਂ ਪਾਰਟੀ ਦਾ ਗੜ੍ਹ ਰਹੇ ਲੁਧਿਆਣਾ ਸਮੇਤ ਪੰਜਾਬ ਵਿੱਚ ਕਾਂਗਰਸ ਬਾਕੀ ਸਾਰੀਆਂ ਪਾਰਟੀਆਂ ਨਾਲੋਂ ਬਹੁਤ ਅੱਗੇ ਹੈ।ਉਨ੍ਹਾਂ ਆਪਣੇ ਦਾਅਵਿਆਂ ਨੂੰ ਦੁਹਰਾਇਆ ਕਿ ਭਾਜਪਾ ਆਪਣੇ ਉਮੀਦਵਾਰ ਬਿੱਟੂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ, ਕਿਉਂਕਿ ਉਹ ਦੌੜ ਵਿੱਚ ਮਾੜਾ ਪ੍ਰਦਰਸ਼ਨ ਕਰ ਰਹੇ ਹਨ।
ਆਪ ਦੇ ਲੋਕ ਸਭਾ ਲਈ ਉਮੀਦਵਾਰ ਬਣਾਏ ਪੰਜਾਬ ਦੇ ਮੌਜੂਦਾ ਮੰਤਰੀ ਨਹੀਂ ਬਣਨਾ ਚਾਹੁੰਦੇ ਸਾਂਸਦ: ਡਾ ਸੁਭਾਸ਼ ਸ਼ਰਮਾ
ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ, ‘‘ਸੁਭਾਵਿਕ ਤੌਰ ’ਤੇ ਕੋਈ ਵੀ ਪ੍ਰਧਾਨ ਮੰਤਰੀ ਕਿਸੇ ਅਜਿਹੇ ਉਮੀਦਵਾਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਿਤ ਨਹੀਂ ਕਰਨਾ ਚਾਹੇਗਾ, ਜਿਸ ਬਾਰੇ ਉਹ ਜਾਣਦਾ ਹੈ ਕਿ ਉਸਦੀ ਜਮਾਨਤ ਵੀ ਜਬਤ ਹੋ ਜਾਵੇਗੀ’’।ਸੂਬਾ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਦੀ ਤਰੱਕੀ ਅਤੇ ਵਿਕਾਸ ਲਈ ਆਪਣੀ ਵਚਨਬੱਧਤਾ ਤੋਂ ਇਲਾਵਾ ਰਾਸ਼ਟਰੀ ਪੱਧਰ ’ਤੇ ਪਾਰਟੀ ਦੀਆਂ ਗਾਰੰਟੀਆਂ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਮੁਫਤ ਰਾਸ਼ਨ ਨੂੰ ਦੁੱਗਣਾ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਲੁਧਿਆਣਾ ਬਾਰੇ ਉਨ੍ਹਾਂ ਦੁਹਰਾਇਆ ਕਿ ਇਸ ਸ਼ਹਿਰ ਦਾ ਮੁੜ ਨਿਰਮਾਣ ਅਤੇ ਵਿਕਾਸ ਕੀਤਾ ਜਾਵੇਗਾ, ਤਾਂ ਜੋ ਇਹ ਸੱਚਮੁੱਚ ਬਰਤਾਨੀਆ ਦੇ ਮਾਨਚੈਸਟਰ ਸ਼ਹਿਰ ਵਰਗਾ ਹੋਵੇ, ਕਿਉਂਕਿ ਇਸ ਸ਼ਹਿਰ ਨੂੰ ਹੌਜ਼ਰੀ ਉਦਯੋਗ ਲਈ ਭਾਰਤ ਦਾ ਮਾਨਚੈਸਟਰ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸੂਬੇ ਅਤੇ ਕੇਂਦਰ ਨੂੰ ਸਭ ਤੋਂ ਵੱਧ ਟੈਕਸ ਮਾਲੀਆ ਪ੍ਰਦਾਨ ਕਰਦਾ ਹੈ ਤੇ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਪੱਖੋਂ ਵਿਸ਼ੇਸ਼ ਧਿਆਨ ਨਾ ਦਿੱਤਾ ਜਾਵੇ।
Share the post "ਵੜਿੰਗ ਦਾ ਦਾਅਵਾ: ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਹੁਣ ਭਾਜਪਾ ਵਾਲਿਆਂ ਨੇ ਤਿਆਗਿਆਂ!"