Amritsar News: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਵੱਲੋਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਹਲਕਾ ਅਜਨਾਲਾ ਤੋ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਆਉਣ ਵਾਲੇ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਗੂਆਂ ਸਵਾਗਤ ਕੀਤਾ ਗਿਆ। ਇੰਨ੍ਹਾਂ ਆਗੂਆਂ ਵਿਚ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਵੀ ਸ਼ਾਮਲ ਹਨ, ਜੋਕਿ ਵਾਰਿਸ ਪੰਜਾਬ ਦੇ ਵੱਲੋਂ ਅਜਨਾਲਾ ਤੋਂ ਹਲਕਾ ਇੰਚਾਰਜ ਰਹਿ ਚੁੱਕੇ ਹਨ।
ਆਪ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਸ: ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿਚ ਆਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਨ੍ਹਾਂ ਆਗੂਆਂ ਦਾ ‘ਆਪ’ ਪਰਿਵਾਰ ‘ਚ ਆਉਣ ‘ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ‘‘ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਤਰੱਕੀ ਚਾਹੁਣ ਵਾਲੇ ਹਰ ਰੋਜ਼ ਸਾਡੇ ਨਾਲ ਜੁੜ ਰਹੇ ਹਨ, ਉਨ੍ਹਾਂ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਈਏ। ”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













