ਵੜਿੰਗ ਨੇ ਬੱਦੋਵਾਲ ਰੇਲਵੇ ਕ੍ਰਾਸਿੰਗ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ; ਮੰਤਰੀ ਨੂੰ ਲਿਖਿਆ ਪੱਤਰ

0
141

Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਦੋਵਾਲ ਰੇਲਵੇ ਕਰਾਸਿੰਗ ਨੂੰ ਮੁੜ ਤੋਂ ਖੋਲ੍ਹਣ ਦੀ ਮੰਗ ਕੀਤੀ ਹੈ, ਜਿਸਨੂੰ ਕੁਝ ਸਮਾਂ ਪਹਿਲਾਂ ਰੇਲਵੇ ਨੇ ਕੁਝ ਅਣਜਾਣ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਇੱਕ ਪੱਤਰ ਵਿੱਚ ਵੜਿੰਗ ਨੇ ਕਿਹਾ ਹੈ ਕਿ ਰੇਲਵੇ ਵੱਲੋਂ ਕਾਫੀ ਲੰਬੇ ਸਮੇਂ ਤੋਂ ਬੰਦ ਰੱਖੀ ਗਈ ਇਸ ਕ੍ਰਾਸਿੰਗ ਕਾਰਨ ਰੇਲਵੇ ਲਾਈਨ ਦੇ ਦੋਵੇਂ ਪਾਸੇ ਰਹਿਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲਿਖਿਆ ਕਿ ਪਿੰਡ ਦਾ ਸ਼ਮਸ਼ਾਨ ਘਾਟ ਅਤੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਲਾਈਨ ਦੇ ਦੂਜੇ ਪਾਸੇ ਸਥਿਤ ਹਨ।

ਇਹ ਵੀ ਪੜ੍ਹੋ  ਅਹਿਮਦਾਬਾਦ ਜਹਾਜ਼ ਹਾਦਸਾ; 1 ਕਿਸਮਤ ਵਾਲਾ ਯਾਤਰੀ ‘ਜਿੰਦਾ’ ਮਿਲਿਆ, 210 ਯਾਤਰੀਆਂ ਦੀਆਂ ਲਾ+ਸ਼ਾਂ ਬਰਾਮਦ

ਜਿਸ ਕਾਰਨ ਵਿਦਿਆਰਥੀਆਂ ਅਤੇ ਵਸਨੀਕਾਂ ਨੂੰ ਅਸੁਰੱਖਿਅਤ ਢੰਗ ਨਾਲ ਪਟੜੀ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ ਦੁਖਦਾਈ ਘਟਨਾਵਾਂ ਵਾਪਰ ਸਕਦੀਆਂ ਹਨ।ਲੁਧਿਆਣਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਪਿੰਡ ਬੱਦੋਵਾਲ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਰੇਲਵੇ ਅਧਿਕਾਰੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਰੇਲਵੇ ਕਰਾਸਿੰਗ ਨੂੰ ਪੱਕੇ ਤੌਰ ’ਤੇ ਦੁਬਾਰਾ ਖੋਲ੍ਹਣ।ਵੜਿੰਗ ਨੇ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਉਕਤ ਰੇਲਵੇ ਕ੍ਰਾਸਿੰਗ ਨੂੰ ਪੱਕੇ ਤੌਰ ’ਤੇ ਜਲਦੀ ਤੋਂ ਜਲਦੀ ਖੋਲ੍ਹਣ ਹਿਤ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here