Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵਾਹਨਾਂ ਉੱਤੇ ਐਂਟਰੀ ਟੈਕਸ ਵਿੱਚ ਵਾਧੇ ਦੇ ਫੈਸਲੇ ਨੂੰ ਵਾਪਸ ਲੈਣ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਵੜਿੰਗ ਨੇ ਸੁੱਖੂ ਨਾਲ ਫੋਨ ‘ਤੇ ਗੱਲ ਕਰਕੇ ਆਪਣਾ ਧੰਨਵਾਦ ਪ੍ਰਗਟਾਇਆ।ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ ਹੈ, “ਮੈਂ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ, ਪੰਜਾਬ ਸਣੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਟੈਕਸ ਨੂੰ ਮੁੜ ਪੁਰਾਣੀ ਦਰ ‘ਤੇ ਲਿਆਉਣ ਦਾ ਫੈਸਲਾ ਕੀਤਾ ਹੈ।”
ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ
ਵੜਿੰਗ ਨੇ ਕਿਹਾ ਕਿ ਇਹ ਫੈਸਲਾ ਦੋਨਾਂ ਸੂਬਿਆਂ ਦੇ ਸਰਹੱਦੀ ਇਲਾਕਿਆਂ ਦੇ ਨਿਵਾਸੀਆਂ ਲਈ ਵੱਡੀ ਰਾਹਤ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜੇ ਸੂਬੇ ਵਿੱਚ ਦਾਖਲੇ ਲਈ ਮੁਫ਼ਤ ਐਂਟਰੀ ਮਿਲੇਗੀ।ਵੜਿੰਗ ਨੇ ਖੁਲਾਸਾ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਪਾਸ ਦੋਨਾਂ ਸੂਬਿਆਂ ਦੇ ਸੰਬੰਧਿਤ ਐਸ.ਡੀ.ਐਮ./ਤਹਿਸੀਲਦਾਰਾਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ, ਤਾਂ ਜੋ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




