ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਨਾ ਛੱਡਣ ਦੀ ਤਾਕੀਦ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕ ਰਹੀ ਹੈ ਅਤੇ 2027 ਦੀ ਸ਼ੁਰੂਆਤ ਵਿੱਚ ਬਣਨ ਵਾਲੀ ਅਗਲੀ ਸਰਕਾਰ ਲਈ ਭਾਰੀ ਵਿੱਤੀ ਬੋਝ ਪੈਦਾ ਕਰ ਰਹੀ ਹੈ।ਵੜਿੰਗ ਨੇ ਸੂਬਾ ਸਰਕਾਰ ਵੱਲੋਂ ਬਿਨਾਂ ਕਿਸੇ ਭਰੋਸੇਯੋਗ ਵਿੱਤੀ ਸਰੋਤ ਦੇ ਵੱਡੇ ਆਰਥਿਕ ਪ੍ਰਭਾਵ ਵਾਲੇ ਪ੍ਰਸਤਾਵ ਲਿਆਂਦੇ ਜਾਣ ਦੀਆਂ ਖ਼ਬਰਾਂ ਉੱਪਰ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਆਪ ਸਰਕਾਰ ਨੂੰ ਪਤਾ ਹੈ ਕਿ ਉਸਦਾ ਕਾਰਜਕਾਲ ਆਪਣੇ ਆਖਰੀ ਸਾਲ ਵਿੱਚ ਹੈ ਅਤੇ ਉਸਦੀ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਉਹ ਅਗਲੀ ਸਰਕਾਰ ਲਈ ਪੰਜਾਬ ਨੂੰ ਮਾੜੇ ਵਿੱਤੀ ਹਲਾਤਾਂ ਵਿੱਚ ਛੱਡਣ ਦੀ ਤਿਆਰੀ ਕਰ ਰਹੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪ ਵਾਅਦੇ ਕਰਨ, ਲੇਕਿਨ ਉਹਨਾਂ ਨੂੰ ਪੂਰਾ ਕਰਨ ਦੀ ਨੀਅਤ ਨਾ ਰੱਖਣ ਸਬੰਧੀ ਆਪਣੇ ਪੁਰਾਣੇ ਫਾਰਮੂਲੇ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ
ਉਨ੍ਹਾਂ ਨੇ ਯਾਦ ਦਿਵਾਇਆ ਕਿ ਜਿਵੇਂ ਹਰ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਠੀਕ ਉਸੇ ਤਰ੍ਹਾਂ ਹੁਣ ਵੀ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਵਾਲੀਆਂ ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਕੋਲ ਮੌਜੂਦਾ ਕਰਜ਼ਿਆਂ ‘ਤੇ ਵਿਆਜ ਅਦਾ ਕਰਨ ਲਈ ਵੀ ਲੋੜੀਂਦੀ ਰਕਮ ਨਹੀਂ ਹੈ, ਤਾਂ ਨਵੀਆਂ ਯੋਜਨਾਵਾਂ ਲਈ ਪੈਸਾ ਕਿੱਥੋਂ ਆਵੇਗਾ, ਜੋ ਸਪੱਸ਼ਟ ਤੌਰ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾ ਰਹੀਆਂ ਹਨ।ਵੜਿੰਗ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਿਸੇ ਵੀ ਨਵੀਂ ਯੋਜਨਾ ਦਾ ਐਲਾਨ ਕਰਨ ਤੋਂ ਪਹਿਲਾਂ ਫੰਡਾਂ ਦੇ ਸਰੋਤ ਸਪੱਸ਼ਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਪਹਿਲਾਂ ਹੀ ਚਾਰ ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕਾ ਹੈ ਅਤੇ ਅਸੀਂ ਪੰਜਾਬ ਨੂੰ ਹੋਰ ਕਰਜ਼ੇ ਵਿੱਚ ਡੁੱਬਣ ਨਹੀਂ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਲੱਗਦਾ ਹੈ ਕਿ ਹੁਣ ਉਸਦੇ ਕੋਲ ਗੁਆਉਣ ਲਈ ਕੁਝ ਨਹੀਂ ਬਚਿਆ ਹੈ, ਕਿਉਂਕਿ ਉਸਨੂੰ ਅਹਿਸਾਸ ਹੋ ਚੁੱਕਾ ਹੈ ਕਿ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





