ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹੈ, ਤਾਂ ਲੋਕਾਂ ਨੂੰ ਵਾਧੂ ਖਰਚੇ ਤੋਂ ਬਚਣ ਲਈ ਕਿਉਂ ਕਿਹਾ ਜਾ ਰਿਹੈ?

Date:

spot_img

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਡੀਪੀ ਵਿੱਚ 7.8 ਪ੍ਰਤੀਸ਼ਤ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਜੀਡੀਪੀ ਦੇ ਅੰਕੜੇ ਨਾਲ ਜਸ਼ਨ ਮਨਾਉਣ ਦਾ ਕੋਈ ਮਤਲਬ ਨਹੀਂ ਹੈ, ਜਦੋਂ ਇਹ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਮਦਦ ਨਹੀਂ ਕਰਦੇ ਹਨ। ਜਿਸਦੇ ਉਲਟ ਆਮ ਆਦਮੀ ਅਜੇ ਵੀ ਲੱਕ ਤੋੜਨ ਵਾਲੀ ਮਹਿੰਗਾਈ ਅਤੇ ਵਿਆਪਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ 👉Bathinda ਦੀ SSP Jyoti Yadav ਸਮੇਤ 8 IPS ਤੇ 12 PPS ਅਫ਼ਸਰ ਬਦਲੇ

ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ ਜਦੋਂ ਜੀਡੀਪੀ ਇੰਨੀ ਪ੍ਰਭਾਵਸ਼ਾਲੀ ਹੈ, ਤਾਂ ਉਹ ਲੋਕਾਂ ਨੂੰ ਵਾਰ-ਵਾਰ ਵਾਧੂ ਖਰਚੇ ਤੋਂ ਬੱਚਣ ਕਿਉਂ ਕਹਿ ਰਹੇ ਹਨ। ਜਿਸ ਪ੍ਰਕਾਰ ਉਹ ਲੋਕਾਂ ਨੂੰ ਸੋਨਾ ਨਾ ਖਰੀਦਣ ਜਾਂ ਵਿਦੇਸ਼ ਜਾਣ ਤੋਂ ਬਚਣ ਲਈ ਕਹਿ ਰਹੇ ਸਨ।ਉਨ੍ਹਾਂ ਕਿਹਾ ਕਿ ਭਾਵੇਂ ਜੀਡੀਪੀ ਦੇ ਅੰਕੜੇ ਚੰਗੀਆਂ ਸੁਰਖੀਆਂ ਬਣ ਸਕਦੇ ਹਨ ਅਤੇ ਇੱਕ ਫਰਜੀ ਵਧੀਆਂ ਮਹਿਸੂਸ ਕਰਵਾਉਣ ਦਾ ਦ੍ਰਿਸ਼ਟੀਕੋਣ ਪੈਦਾ ਕਰ ਸਕਦੇ ਹਨ, ਲੇਕਿਨ ਆਮ ਲੋਕਾਂ ਲਈ ਜ਼ਿੰਦਗੀ ਓਨੀ ਹੀ ਮੁਸ਼ਕਿਲ ਹੈ, ਜਿੰਨੀ ਪਿਛਲੇ 12 ਸਾਲਾਂ ਦੌਰਾਨ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜਾਨਾ ਦੀ ਜਿੰਦਗੀ ਲਈ ਲੋੜੀਂਦੀਆਂ ਜ਼ਰੂਰੀ ਵਸਤੂਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹਨ।

ਇਹ ਵੀ ਪੜ੍ਹੋ 👉ਸਾਬਕਾ ਅਕਾਉਟੈਂਟ ਦੇ ਕ*ਤ*ਲ ਦਾ ਮਾਮਲਾ; ਪ੍ਰਾਈਵੇਟ ਬੱਸ ਕੰਪਨੀ ਦੇ ਮਾਲਕ ਸਮੇਤ 6 ਵਿਰੁਧ ਪਰਚਾ ਦਰਜ਼

ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਪੈਟਰੋਲੀਅਮ ਉਤਪਾਦਾਂ ਜਿਵੇਂ ਕਿ ਪੈਟਰੋਲ, ਡੀਜ਼ਲ, ਐਲਪੀਜੀ ਦੀਆਂ ਉਦਾਹਰਣਾਂ ਦਿੱਤੀਆਂ, ਜਿਨ੍ਹਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਬਾਵਜੂਦ ਇਸਦੇ ਕਿ ਅਮਰੀਕਾ-ਈਰਾਨ ਯੁੱਧ ਤੋਂ ਪਹਿਲਾਂ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਇਹ ਕਾਫ਼ੀ ਘੱਟ ਗਈਆਂ ਸਨ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਆਮ ਆਦਮੀ ਨੂੰ ਵੀ ਇਹ ਅਹਿਸਾਸ ਹੋਣ ਦਿਓ ਕਿ 7.8 ਪ੍ਰਤੀਸ਼ਤ ਜੀਡੀਪੀ ਦਾ ਉਸ ਲਈ ਕੀ ਅਰਥ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ ਹੈ, ਜਿਹੜੀਆਂ ਸਿੱਧੇ ਜਾਂ ਅਣਸਿੱਧੇ ਤੌਰ ‘ਤੇ ਹਰੇਕ ਭਾਰਤੀ ਨੂੰ ਪ੍ਰਭਾਵਿਤ ਕਰਦੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...