Tuesday, February 3, 2026

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ

Date:

spot_img

Fatehgarh News:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ  3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...