Thursday, April 16, 2026
spot_img
spot_img

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

Date:

spot_img

👉ਸੋਮਵਾਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸਨ, ਪ੍ਰਧਾਨ ਮੰਤਰੀ ਨੂੰ ਮਿਲਣ ਦੀ ਵੀ ਰਾੲੈ ਉੱਭਰੀ

👉ਦਰਿਆਈ ਪਾਣੀ ਬਚਾਉਣ ਲਈ ਇਤਿਹਾਸਕ ਸਟੈਂਡ ਲੈਣ ਉਤੇ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
👉ਭਗਵੰਤ ਮਾਨ ਵੱਲੋਂ ਪਾਣੀ ਬਚਾਉਣ ਲਈ ਹਮਾਇਤ ਦੇ ਕੇ ਹੌਸਲਾ ਵਧਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ।ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਪੰਜਾਬ ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ,ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਪਲੇਟਫਾਰਮ `ਤੇ ਲਿਆਉਣ ਦਾ ਦੂਰਦਰਸ਼ੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬਾ ਸਰਕਾਰ ਦਰਿਆਈ ਪਾਣੀਆਂ ਦੇ ਮੁੱਦੇ `ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਾਨੂੰਨੀ, ਸਿਆਸੀ ਅਤੇ ਪ੍ਰਸ਼ਾਸਕੀ ਢੰਗਾਂ ਦੀ ਪੜਚੋਲ ਕਰੇ।

ਇਹ ਵੀ ਪੜ੍ਹੋ ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’ 

ਸਾਰੀਆਂ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਦਰਿਆਈ ਪਾਣੀਆਂ ਦੇ ਇਸ ਮੁੱਦੇ `ਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਅਤੇ ਇਸ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦੀ ਮਾਨਵਤਾ ਦੇ ਆਧਾਰ `ਤੇ ਹਰਿਆਣਾ ਨੂੰ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਰੋਜ਼ਾਨਾ 4000 ਕਿਊਸਿਕ ਪਾਣੀ ਦੇਣ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਨੇਕ ਪਹਿਲ ਹੈ ਪਰ ਜਿਸ ਤਰੀਕੇ ਨਾਲ ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਨੇ ਸਾਡੇ ਪਾਣੀ ਖੋਹਣ ਲਈ ਤਾਨਾਸ਼ਾਹੀ ਤੇ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ, ਉਹ ਬੇਹੱਦ ਨਿੰਦਣਯੋਗ ਹੈ।ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੇ ਅਧਿਕਾਰੀਆਂ ਵਿੱਚੋਂ ਨਿਯੁਕਤ ਬੀ.ਬੀ.ਐਮ.ਬੀ. ਵਿੱਚ ਮੈਂਬਰ (ਪਾਵਰ) ਨੂੰ ਹਟਾ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਧੱਕੇਸ਼ਾਹੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਵਿੱਚ 60 ਫੀਸਦੀ ਹਿੱਸਾ ਹੈ, ਜਿਸ ਲਈ ਇਸ ਨੂੰ ਵੀਟੋ ਪਾਵਰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰ ਹਿੱਸੇਦਾਰ ਹੱਥ ਮਿਲਾ ਕੇ ਇਸ ਵਿਰੁੱਧ ਸਾਜ਼ਿਸ਼ ਨਾ ਕਰ ਸਕਣ। ਉਨ੍ਹਾਂ ਪ੍ਰਣ ਕੀਤਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਖਰੇਵਿਆਂ ਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਲੜਨਗੀਆਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸੂਬਾ ਸਰਕਾਰ ਨੂੰ ਸਮਰਥਨ ਦੇਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਿਆਸੀ ਜਮਾਤਾਂ ਦੀ ਏਕਤਾ ਨੇ ਉਨ੍ਹਾਂ ਨੂੰ ਵੱਡਾ ਨੈਤਿਕ ਹੌਸਲਾ ਦਿੱਤਾ ਹੈ।

ਇਹ ਵੀ ਪੜ੍ਹੋ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਏਗੀ, ਜਿਸ ਵਿੱਚ ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਦੀ ਧੱਕੇਸ਼ਾਹੀ ਦੀ ਨਿੰਦਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਕਟ ਕੇਂਦਰ ਵੱਲੋਂ ਸੂਬੇ `ਤੇ ਥੋਪਿਆ ਗਿਆ ਹੈ ਪਰ ਅਸੀਂ ਇਸ ਵਿਰੁੱਧ ਲੜਨ ਲਈ ਕਾਨੂੰਨੀ ਤੌਰ `ਤੇ ਸਹੀ ਅਤੇ ਨੈਤਿਕ ਤੌਰ `ਤੇ ਮਜ਼ਬੂਤ ਹਾਂ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਕਦਮ ਨੇ ਪੂਰੇ ਪੰਜਾਬ ਨੂੰ ਇਕਜੁੱਟ ਕਰ ਦਿੱਤਾ ਹੈ ਅਤੇ ਹਰ ਪੰਜਾਬੀ ਕੇਂਦਰ ਸਰਕਾਰ ਦੇ ਰਵੱਈਏ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਮਾਰਚ ਮਹੀਨੇ ਵਿੱਚ ਹੀ ਬੀ.ਬੀ.ਐਮ.ਬੀ. ਵੱਲੋਂ ਅਲਾਟ ਕੀਤੇ ਗਏ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ, ਜਿਸ ਮਗਰੋਂ ਸੂਬੇ ਵੱਲੋਂ ਉਨ੍ਹਾਂ ਨੂੰ ਲਗਭਗ ਛੇ ਵਾਰ ਯਾਦ ਪੱਤਰ ਵੀ ਭੇਜੇ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ਉਤੇ ਪੰਜਾਬ ਸਰਕਾਰ ਨੇ ਖੁੱਲ੍ਹਾ ਦਿਲ ਦਿਖਾਉਂਦਿਆਂ 6 ਅਪਰੈਲ ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਅਲਾਟ ਕੀਤਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਅਤੇ ਅਨੁਮਾਨਾਂ ਅਨੁਸਾਰ 1700 ਕਿਊਸਿਕ ਪਾਣੀ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਆਪਣੀ ਅਸਲ ਲੋੜ ਨਾਲੋਂ 2.5 ਗੁਣਾ ਵੱਧ ਪਾਣੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਵੱਲੋਂ ਅਪਰੈਲ ਮਹੀਨੇ ਤੋਂ ਇਹ ਪਾਣੀ ਦਿੱਤਾ ਜਾ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਨੇ ਬੇਨਤੀ ਕੀਤੀ ਸੀ ਕਿ ਇਹ ਪਾਣੀ ਉਨ੍ਹਾਂ ਲਈ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ 8500 ਕਿਊਸਿਕ ਵਾਧੂ ਪਾਣੀ ਦੀ ਜ਼ਰੂਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਪਾਣੀ ਸਿੰਜ਼ਾਈ ਲਈ ਮੰਗਿਆ ਜਾ ਰਿਹਾ ਹੈ ਅਤੇ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਨਹੀਂ ਕੀਤੀ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ ਲਈ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਕਿਉਂਕਿ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟ ਰਿਹਾ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਹੁਣ ਤੱਕ ਦਾ ਸਭ ਤੋਂ ਘੱਟ ਰਿਕਾਰਡ ਕੀਤਾ ਗਿਆ ਹੈ ਅਤੇ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਘੱਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੀ ਇਕ-ਇਕ ਬੂੰਦ ਸੂਬੇ ਲਈ ਕੀਮਤੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸੂਬੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮੰਦਭਾਗਾ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀ ਦੇ ਹਿੱਸੇ ਉੱਤੇੇ ਡਾਕਾ ਮਾਰਨ ਲਈ ਹਰ ਰੋਜ਼ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਉਣ ਲਈ ਇਕ ਹਫ਼ਤੇ ਦਾ ਅਗਾਊਂ ਨੋਟਿਸ ਦੇਣਾ ਲਾਜ਼ਮੀ ਹੈ ਪਰ ਹਰਿਆਣਾ ਨੂੰ ਪਾਣੀ ਦੇਣ ਦੀ ਜਲਦਬਾਜ਼ੀ ਵਿੱਚ ਤਿੰਨ ਘੰਟਿਆਂ ਵਿੱਚ ਮੀਟਿੰਗ ਬੁਲਾਈ ਗਈ, ਜਿਸ ਤੋਂ ਬਾਅਦ ਹਰਿਆਣਾ ਨੂੰ ਪਾਣੀ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਉੱਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...