Tuesday, February 3, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

Date:

spot_img

Sri Muktsar Sahib News:ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ।

ਇਹ ਵੀ ਪੜ੍ਹੋ ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ, ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਨਿਗਰਾਨ ਇੰਜਨੀਅਰ ਸੰਦੀਪ ਗੋਇਲ, ਕਾਰਜਕਾਰੀ ਇੰਜਨੀਅਰ ਸੁਖਦੀਪ ਸਿੰਘ, ਵਿਨੋਦ ਸੁਥਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related