Thursday, April 16, 2026
spot_img
spot_img

ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼

Date:

spot_img

ਜਲ ਸਰੋਤ ਵਿਭਾਗ ਦੀ ਚੌਕਸੀ ਸਦਕਾ ਵੱਡਾ ਹਾਦਸਾ ਟਲਿਆ : ਬਰਿੰਦਰ ਗੋਇਲ
Patiala News:ਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਹਿਰਾਂ ਵਿੱਚ ਲੀਕੇਜ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ। ਉਹ ਅੱਜ ਭਾਖੜਾ ਮੇਨ ਲਾਈਨ ਵਿੱਚ ਪਟਿਆਲਾ ਦੇ ਪਿੰਡ ਪਸਿਆਣਾ ਨੇੜੇ ਸਵੇਰੇ ਕਰੀਬ 6 ਵਜੇ ਹੋਈ ਲੀਕੇਜ ਵਾਲੇ ਸਥਾਨ ‘ਤੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ।ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਇਸ ਗੱਲ ਤੇ ਤਸੱਲੀ ਪ੍ਰਗਟਾਈ ਗਈ ਕਿ ਵਿਭਾਗ ਦੀ ਚੌਕਸੀ ਸਦਕਾ ਸਮੇਂ ਰਹਿੰਦਿਆਂ ਭਾਖੜਾ ਮੇਨ ਲਾਈਨ ‘ਚ ਹੋਈ ਲੀਕੇਜ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  MLA Raman Arora ਦਾ ਵਿਜੀਲੈਂਸ ਨੂੰ ਮਿਲਿਆ ਪੰਜ ਦਾ ਪੁਲਿਸ ਰਿਮਾਂਡ

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਭਾਖੜਾ ਮੇਨ ਲਾਈਨ ਦੀ ਰਿਪੇਅਰ ਦਾ ਕੰਮ ਹੋਣ ਕਰਕੇ ਇਸ ਵਿੱਚ ਪਾਣੀ ਘਟਾਇਆ ਗਿਆ ਸੀ ਅਤੇ ਜਦ 21 ਮਈ ਨੂੰ ਦੁਬਾਰਾ ਪਾਣੀ ਛੱਡਿਆ ਗਿਆ ਤਾਂ ਪਸਿਆਣਾ ਨੇੜੇ ਲੀਕੇਜ ਦਾ ਪਤਾ ਲੱਗਿਆ ਤਾਂ ਅਧਿਕਾਰੀਆਂ ਨੇ ਫੁਰਤੀ ਦਿਖਾਉਂਦੇ ਹੋਏ ਇਸ ਨੂੰ ਤੁਰੰਤ ਪਲੱਗ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਤੇ ਅਧਿਕਾਰੀਆਂ ਵੱਲੋਂ ਪੂਰੀ ਲਾਈਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੁਬਾਰਾ ਅਜਿਹੀ ਲੀਕੇਜ ਨਾ ਹੋਵੇ।ਇਸ ਦੌਰਾਨ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਕਿਹਾ ਕਿ ਅਕਸਰ ਨਹਿਰਾ ਵਿੱਚ ਪਾਣੀ ਘਟਣ ਸਮੇਂ ਚੂਹਿਆਂ ਵੱਲੋਂ ਖੱਡਾਂ ਬਣਾ ਲਈਆਂ ਜਾਂਦੀਆਂ ਹਨ ਜਿਸ ਕਾਰਨ ਲੀਕੇਜ ਦੀ ਸਮੱਸਿਆ ਆ ਜਾਂਦੀ ਹੈ।

ਇਹ ਵੀ ਪੜ੍ਹੋ  ਮੁਹਾਲੀ ਪੁਲਿਸ ਵੱਲੋਂ ਆਨਲਾਈਨ ਠੱਗੀ ਦਾ ਪਰਦਾਫ਼ਾਸ; 7 ਨਾਈਜੀਰੀਅਨ ਕੀਤੇ ਗ੍ਰਿਫਤਾਰ

ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅਧਿਕਾਰੀਆਂ ਨੂੰ ਭਾਖੜਾ ਮੇਨ ਲਾਈਨ ਤੇ ਦੋਵੇਂ ਪਾਸਿਆਂ ਦੀ ਪੂਰੀ ਜਾਂਚ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਕੋਈ ਕਮਜ਼ੋਰ ਕਿਨਾਰਾ ਹੈ ਉਸਦੀ ਮੁਰੰਮਤ ਤੁਰੰਤ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਲੀਕੇਜ ਨਾ ਹੋਵੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ, ਸਾਰੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਜਿਹੀ ਲੀਕੇਜ ਦਾ ਮਾਮਲਾ ਸਾਹਮਣੇ ਨਾ ਆਵੇ।ਇਸ ਮੌਕੇ ਜਲ ਸਰੋਤ ਵਿਭਾਗ ਦੇ ਚੀਫ਼ ਇੰਜੀਨੀਅਰ ਸ਼ੇਰ ਸਿੰਘ, ਐਸ.ਈ ਸੁਖਜੀਤ ਸਿੰਘ ਭੁੱਲਰ, ਐਸ.ਈ. ਅੰਕਿਤ ਧੀਰ, ਐਕਸੀਅਨ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ ਅਸ਼ੀਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...