Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਜਨਰਲ ਸਕੱਤਰ. ਕੁਲਦੀਪ ਸਿੰਘ ਬੁੱਢੇਵਾਲ ਨੇ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਵਰਤਮਾਨ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ-2022 ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਤੇ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਰੁਜਗਾਰ ਪੱਕਾ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਬੀਤੇ ਸਾਢੇ 4 ਸਾਲਾਂ ਤੋਂ ਸਿਰਫ ਲਾਰਿਆ ਵਿਚ ਰੱਖਿਆ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਮੀਟਿੰਗ 19 ਮਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਹੋਈ ਸੀ ਅਤੇ ਜਿਸ ਵਿੱਚ ਕੈਬਨਿਟ-ਸਬ-ਕਮੇਟੀ ਵੱਲੋਂ ਈ.ਪੀ.ਐਫ., ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੀ ਪਾਲਸੀ ਅਧੀਨ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ 18 ਮਈ ਨੂੰ ਚੋਣਾਂ ਦਾ ਬਹਾਨਾ ਬਣਾ ਕੇ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ, ਜਿਸਦੇ ਚਲਦੇ ਵਰਕਰਾਂ ਵੱਲੋਂ ਮਜਬੂਰੀ ਵੱਸ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜਮ ਵਿਰੋਧੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿੱਚ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਵੱਲੋਂ ਭਵਿੱਖ ਵਿੱਚ ਤਿੱਖੇ ਸੰਘਰਸ਼ਾਂ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਅੱਜ ਸੂਬਾ ਪੱਧਰੀ ਮੀਟਿੰਗ ਕਰਕੇ ਮਿਤੀ 28 ਮਈ 2026 ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਕੋਠੀ ਅਤੇ ਵਿਭਾਗ ਦੇ ਹੈਡ ਆਫਿਸ ਪਟਿਆਲਾ ਦਾ ਘੇਰਾਓ ਕਰਕੇ ਵਰਕਰਾਂ ਵੱਲੋਂ ਆਪਣੇ ਪਰਿਵਾਰ-ਬੱਚਿਆਂ ਸਮੇਤ ਲਗਾਤਾਰ ਮੋਰਚਾ ਲਗਾਇਆ ਜਾਵੇਗਾ।
ਜਿਸ ਵਿੱਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋਂ ਜੇਕਰ ਫਿਰ ਵੀ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ਵਿੱਚ ਕੰਟਰੈਕਟ ਅਧੀਨ ਲੈ ਕੇ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਰੈਗੂਲਰ ਮੁਲਾਜਮਾਂ ਵਾਂਗ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ‘ਪੱਕੇ ਰੁਜਗਾਰ’ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਉਪਰੰਤ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿੱਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਨਿੱਜੀਕਰਨ/ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


