ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ।ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਉਹ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬਚਪਨ ਵਿੱਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦੇ ਇਸ ਮਿੱਠੇ ਫ਼ਲ ਨੂੰ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲਿ੍ਹਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ।
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ, ਜਿੱਥੇ ਸ਼ਹੀਦ ਊਧਮ ਸਿੰਘ ਨੇ ਲੱਖਾਂ ਭਾਰਤੀਆਂ ਦੀ ਤਰਫ਼ੋਂ ਬਦਲਾ ਲਿਆ ਸੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ’ਤੇ ਮਾਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਚੇਤੇ ਕੀਤਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਆਪਣੀ ਗੱਲ ਰੱਖਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕੀਤੀ ਸੀ।
ਪ੍ਰਦੀਪ ਕਲੇਰ ਦੇ ਦਾਅਵਿਆਂ ਤੋਂ ਬਾਅਦ ਬਾਗੀ ਅਕਾਲੀ ਧੜੇ ਨੇ ਕਿਹਾ ਹੁਣ ਸੁਖਬੀਰ ਬਾਦਲ ਪ੍ਰਧਾਨਗੀ ਦੇ ਯੋਗ ਨਹੀਂ ਰਿਹਾ…
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ’ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ ਜਿਸ ਨਾਲ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਉਪਜਾਊ ਜ਼ਮੀਨ ਦੀ ਸਿੰਚਾਈ ਦੀ ਜ਼ਰੂਰਤ ਨੂੰ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਵਾਤਾਵਰਨ ਦੇ ਪ੍ਰਦੂਸ਼ਣ ਪ੍ਰਤੀ ਕੋਈ ਚਿੰਤਾ ਨਹੀਂ ਪ੍ਰਗਟ ਕੀਤੀ ਕਿਉਂਕਿ ਦਰੱਖਤਾਂ, ਨਦੀਆਂ ਅਤੇ ਨਹਿਰਾਂ ਦੀ ਵੋਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜੇਕਰ ਦਰਖਤਾਂ, ਨਹਿਰਾਂ ਅਤੇ ਦਰਿਆਵਾਂ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੁੰਦਾ ਤਾਂ ਇਨ੍ਹਾਂ ਆਗੂਆਂ ਨੇ ਵੀ ਇਨ੍ਹਾਂ ਵੱਲ ਧਿਆਨ ਦਿੱਤਾ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਰੋਤਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
Gulab Chand Kataria ਨੇ ਪੰਜਾਬ ਦੇ Governor ਵਜੋਂ ਚੁੱਕੀ ਸਹੁੰ,ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ ਤੌਰ ‘ਤੇ ਰਹੇ ਹਾਜ਼ਰ
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਇਸ ਇਤਿਹਾਸਕ ਧਰਤੀ ’ਤੇ ਅਤਿ ਆਧੁਨਿਕ ਸਟੇਡੀਅਮ ਅਤੇ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇ 19 ਖਿਡਾਰੀ ਪੈਰਿਸ ਓਲੰਪਿਕ ਲਈ ਭਾਰਤੀ ਦਲ ਦਾ ਹਿੱਸਾ ਬਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਸ਼ਕਤੀਕਰਨ ਰਾਹੀਂ ਨੌਜਵਾਨਾਂ ਦੇ ਵਾਪਸ ਪੰਜਾਬ ਆਉਣ ਦੇ ਰੁਝਾਨ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ, ਜਿਸ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬੀ ਭਾਸ਼ਾ ਵਿਕਾਸ ਦੀ ਗਤੀ ਵਿੱਚ ਪਿੱਛੇ ਨਾ ਰਹਿ ਜਾਵੇ।
Share the post "ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੇ ਹਾਂ: ਮੁੱਖ ਮੰਤਰੀ"