spot_img
spot_img

ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ : ਮੰਤਰੀ ਗੁਰਮੀਤ ਸਿੰਘ ਖੁੱਡੀਆਂ

Date:

spot_img

ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅਖੰਡਪਾਠ ਦੇ ਭੋਗ ਮੌਕੇ ਹੋਏ ਨਤਮਸਤਕ
Bathinda News:ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਦਿਆਂ ਜ਼ੁਲਮ ਵਿਰੁੱਧ ਲੜਨ, ਸੱਚ ਅਤੇ ਧਰਮ ਦੀ ਰਾਖੀ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਖ਼ਾਲਸਾ ਸਿਰਜਨਾ ਦਿਵਸ (ਵਿਸਾਖੀ) ਸਬੰਧੀ ਰਖਵਾਏ ਗਏ ਸ੍ਰੀ ਅਖੰਡਪਾਠ ਦੇ ਭੋਗ ਦੌਰਾਨ ਨਤਮਸਤਕ ਹੋ ਕੇ ਸੰਗਤਾਂ ਦੇ ਰੂਬਰੂ ਹੁੰਦਿਆਂ ਕੀਤਾ।

ਇਹ ਵੀ ਪੜ੍ਹੋ  Punjab ‘ਚ ਲਾਗੂ ਹੋਇਆ ਬੇਅਦਬੀ ਕਾਨੂੰਨ; ਰਾਜਪਾਲ ਨੇ ਦਿੱਤੀ ਮੰਨਜੂਰੀ

ਇਸ ਮੌਕੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਪੰਜਾਬ ਦੀ ਖੁਸ਼ਹਾਲ ਕਿਸਾਨੀ, ਸੱਭਿਆਚਾਰ ਅਤੇ ਵਿਰਸੇ ਦਾ ਪ੍ਰਤੀਕ ਹੈ। 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕਰਦਿਆਂ ਖਾਲਸੇ ਨੂੰ ਮੁਗਲ ਹਕੂਮਤ ਅਤੇ ਜਾਬਰ ਸ਼ਾਸਕਾਂ ਵਿਰੁੱਧ ਅਣਥੱਕ ਸੰਘਰਸ਼ ਕਰਕੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦੀ ਨੀਂਹ ਰੱਖੀ ਸੀ। ਇਹ ਦਿਹਾੜਾ ਸਾਨੂੰ ਕੁਰਬਾਨੀ, ਬਰਾਬਰੀ ਅਤੇ ਸੇਵਾ ਭਾਵਨਾ ਦੀ ਯਾਦ ਦਿਵਾਉਂਦਾ ਹੈ।ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

👉ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ...

Barnala ਦੇ ਪੀੜਤ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਏ ਕਾਂਗਰਸ ਦੇ ਆਗੂ, ਕੀਤੀ ਪਰਚਾ ਦਰਜ ਕਰਨ ਦੀ ਮੰਗ

Bathinda News: ਬਰਨਾਲਾ ਵਿਖੇ ਹੱਕ ਮੰਗਦੇ ਸਫਾਈ ਕਰਮਚਾਰੀਆਂ 'ਤੇ...