ਮਿਹਨਤ ਦਾ ਪੱਲ੍ਹਾ ਸਾਨੂੰ ਕਦੇ ਵੀ ਨਹੀਂ ਛੱਡਣਾ ਚਾਹੀਦਾ:ਡਿਪਟੀ ਕਮਿਸ਼ਨਰ

0
237
+2

👉ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਵਚਨਵੱਧ : ਜਤਿੰਦਰ ਭੱਲਾ
Bathinda News:ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਸਾਨੂੰ ਮਿਹਨਤ ਦਾ ਪੱਲ੍ਹਾ ਕਦੇ ਵੀ ਨਹੀਂ ਛੱਡਣਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਬਾਜਕ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਦੂਸਰੇ ਪਹਿਲ ਆਜੀਵਿਕਾ ਹੌਂਜ਼ਰੀ ਦੀ ਸ਼ੁਰੂਆਤ ਕਰਨ ਉਪਰੰਤ ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਬਠਿੰਡਾ ਦੇ ਉੱਘੇ ਉਦਯੋਗਪਤੀ ਸ਼੍ਰੀ ਰਾਜਿੰਦਰ ਮਿੱਤਲ ਆਦਿ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆ ਕਿਹਾ ਕਿ ਮਹਿਲਾਵਾਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਜਦੋਂ ਕਦੀ ਵੀ ਕੋਈ ਮੌਕਾ ਮਿਲੇ ਤਾਂ ਉਸ ਨੂੰ ਵਿਅਰਥ ਨਹੀਂ ਜਾਣ ਦੇਣਾ ਚਾਹੀਦਾ। ਉਨ੍ਹਾਂ ਮਹਿਲਾਵਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਕੰਮ ਦੀ ਸ਼ੁਰੂਆਤ ਹਮੇਸ਼ਾ ਔਖੀ ਹੁੰਦੀ ਹੈ, ਪਰ ਸਮਾਂ ਪਾ ਕੇ ਉਹ ਰੋਜਗਾਰ ਬੁਲੰਦੀਆਂ ਨੂੰ ਛੂੰਹਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾ ਪਹਿਲ ਆਜੀਵਿਕਾ ਹੌਂਜ਼ਰੀ ਪ੍ਰੋਜੈਕਟ ਪਿੰਡ ਸਿਵੀਆ ਵਿਖੇ ਸਫਲਤਾਪੂਰਵਕ ਢੰਗ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਉਨ੍ਹਾਂ ਕਿਹਾ ਕਿ ਗਰੁੱਪ ਦੀਆਂ ਔਰਤਾਂ ਵਲੋਂ 10 ਹਜ਼ਾਰ ਵਰਦੀਆਂ ਬਣਾਉਣ ਦੇ ਦਿੱਤੇ ਗਏ ਟੀਚੇ ਦੇ ਮੁਕਾਬਲੇ 20 ਹਜ਼ਾਰ ਵਰਦੀਆਂ ਤਿਆਰ ਕਰਕੇ ਲਗਭਗ ਸਵਾ ਕਰੋੜ ਰੁਪਏ ਦਾ ਵਪਾਰ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਆਪਣੀ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਆਪਣੇ ਮਿੱਥੇ ਟੀਚੇ ਨੂੰ ਪੂਰਾ ਕਰਨ ’ਚ ਉੱਚ ਮੁਕਾਮ ਹਾਸਲ ਕਰਨ।ਇਸ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨ ਲੜਕੇ ਤੇ ਲੜਕੇ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਪੈਰਾਂ ਸਿਰ ਖੜੇ ਕਰਨ ਲਈ ਹਰ ਸੰਭਵ ਉਪਰਾਲੇ ਤੇ ਕ੍ਰਾਂਤੀਕਾਰੀ ਪਹਿਲਕਦਮੀ ਕਰ ਰਹੀ ਹੈ। ਉਨ੍ਹਾਂ ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਮੇਸ਼ਾ ਸੋਚ ਉੱਚੀ ਰੱਖਣੀ ਚਾਹੀਦੀ ਹੈ, ਉੱਚੀ ਸੋਚ ਸਦਕਾ ਹੀ ਅਸੀਂ ਆਪਣੀ ਮੰਜਿਲ ਨੂੰ ਸਰ ਕਰ ਸਕਦੇ ਹਾਂ।ਇਸ ਤੋਂ ਪਹਿਲਾਂ ਬਠਿੰਡਾ ਦੇ ਉੱਘੇ ਉਦਯੋਗਪਤੀ ਸ਼੍ਰੀ ਰਾਜਿੰਦਰ ਮਿੱਤਲ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਨੇਕ ਉੱਦਮਾਂ ਲਈ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆਂ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਆਰਸੇਟੀ ਦੇ ਡਾਇਰੈਕਟਰ ਮੈਡਮ ਸੁਚੇਤਾ ਕੁਮਾਰੀ ਨੇ ਆਰਸੇਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਖਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਸਿਖਲਾਈ ਲੈ ਕੇ ਆਪਣੇ ਪੈਰਾਂ ਤੇ ਖੜੇ ਹੋਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸੁਖਵਿੰਦਰ ਸਿੰਘ ਚੱਠਾ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ ਕਰਵਾਏ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਪਿੰਡ ਸਿਵੀਆ ਵਿਖੇ ਚੱਲ ਰਹੇ ਪਹਿਲ ਆਜੀਵਿਕਾ ਹੌਂਜ਼ਰੀ ਦੇ ਮੈਨੇਜ਼ਰ ਮੈਡਮ ਹਰਪ੍ਰੀਤ ਕੌਰ ਅਤੇ ਜ਼ਿਲ੍ਹੇ ਅੰਦਰ ਸਫਲਤਾਪੂਰਵਕ ਢੰਗ ਨਾਲ ਚੱਲ ਰਹੇ ਸ਼ਹਿਦ ਪ੍ਰੋਜੈਕਟ ਦੇ ਨੁਮਾਇੰਦੇ ਸ਼੍ਰੀ ਸਵਰਨਜੀਤ ਕੌਰ ਭੋਡੀਪੁਰਾ ਵਲੋਂ ਵੀ ਆਪੋਂ-ਆਪਣੇ ਤਜ਼ਰਬੇ ਸਾਂਝੇ ਕਰਦਿਆਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਸ਼੍ਰੀ ਰਾਜਿੰਦਰ ਮਿੱਤਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਵਲੋਂ ਵੱਖ-ਵੱਖ ਸੈਲਪ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਵਲੋਂ ਹੱਥੀ ਤਿਆਰ ਕੀਤੇ ਗਏ ਵਸਤਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।ਸਮਾਗਮ ਦੇ ਅਖੀਰ ਵਿੱਚ ਸੈਲਫ ਹੈਲਪ ਗਰੁੱਪ ਦੀਆਂ ਅਗਾਂਹ ਵਧੂ ਮਹਿਲਾਵਾਂ, ਪਿੰਡ ਦੇ ਸਰਪੰਚ ਸ ਜਗਤਾਰ ਸਿੰਘ, ਆਜੀਵਿਕਾ ਮਿਸ਼ਨ ਦੀਆਂ ਮੈਬਰਾਨਜ਼ ਆਦਿ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਤੋਂ ਇਲਾਵਾ ਪਿੰਡ ਬਾਜਕ ਦੇ ਮੋਹਤਵਾਰ ਵਿਅਕਤੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here