ਪੰਚਾਇਤੀ ਚੋਣਾਂ ‘ਚ ਹੋਈ ਹੇਰਾਫੇਰੀ ਖਿਲਾਫ਼ ਅਦਾਲਤ ‘ਚ ਜਾਵਾਂਗੇ:ਰਾਜਾ ਵੜਿੰਗ

0
83
+1

‘ਆਪ’ਅਤੇ ਮੁੱਖ ਮੰਤਰੀ ਮਾਨ ਨਾਲ ਲੋਕਤੰਤਰ ਬਰਬਾਦ ਹੋ ਰਿਹਾ ਹੈ:ਪ੍ਰਦੇਸ਼ ਪ੍ਰਧਾਨ
ਚੰਡੀਗੜ੍ਹ, 7 ਅਕਤੂਬਰ:ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਪ੍ਰੈੱਸ ਕਾਨਫਰੰਸ ਕੀਤੀ। ਵੜਿੰਗ ਨੇ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਕੀਤੇ ਜਾ ਰਹੇ ਧੱਕੇਸ਼ਾਹੀਆਂ ਅਤੇ ਸੱਤਾ ਦੀ ਦੁਰਵਰਤੋਂ ਦੀ ਨਿੰਦਾ ਕਰਦਿਆਂ ਸੱਤਾਧਾਰੀ ਪਾਰਟੀ ‘ਤੇ ਸੱਤਾ ‘ਤੇ ਆਪਣੀ ਪਕੜ ਪੱਕੀ ਕਰਨ ਲਈ ਲੋਕਤੰਤਰੀ ਪ੍ਰਕਿਰਿਆ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ:ਐਮ.ਪੀ ਤਿਵਾੜੀ ਨੇ ਸੈਕਟਰ 48 ਵਿੱਚ ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਉਨ੍ਹਾਂ ਪੰਚਾਇਤੀ ਚੋਣਾਂ ਵਿੱਚ ਦੇਰੀ ਕਰਨ ਅਤੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਕਿਰਿਆ ਵਿੱਚ ਹੇਰਾਫੇਰੀ ਕਰਨ ਲਈ ‘ਆਪ’ ਦੀ ਨਿੰਦਾ ਕਰਦਿਆਂ ਕਿਹਾ ਕਿ “ਉਹ ਜਾਣਦੇ ਹਨ ਕਿ ਜੇਕਰ ਉਹ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਚੋਣਾਂ ਕਰਾਉਂਦੇ ਹਨ, ਤਾਂ ਉਨ੍ਹਾਂ ਦਾ ਕੋਈ ਵੀ ਉਮੀਦਵਾਰ ਸੀਟ ਨਹੀਂ ਜਿੱਤ ਸਕੇਗਾ।”ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਿਰੋਧੀ ਨੇਤਾਵਾਂ ਅਤੇ ਉਮੀਦਵਾਰਾਂ ਖਿਲਾਫ਼ ਵਰਤੀ ਜਾ ਰਹੀ ਹਿੰਸਾ ਅਤੇ ਧਮਕਾਉਣ ਦੀਆਂ ਚਾਲਾਂ ਵੱਲ ਵੀ ਧਿਆਨ ਦਿਵਾਇਆ। ਉਨ੍ਹਾਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਕਥਿਤ ਤੌਰ ‘ਤੇ ‘ਆਪ’ ਨਾਲ ਜੁੜੇ ਪੁਲਿਸ ਅਧਿਕਾਰੀ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ‘ਅਤਿ ਨਿੰਦਣਯੋਗ’ ਕਾਰਵਾਈ ਕਰਾਰ ਦਿੱਤਾ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਆਪ ਆਗੂ ਦਾ ਦਿਨ-ਦਿਹਾੜੇ ਗੋ+ਲੀਆਂ ਮਾਰ ਕੀਤਾ ਕਤ+ਲ

ਉਨ੍ਹਾਂ ਨੇ ‘ਆਪ’ ‘ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਨੂੰ ਬਿਨਾਂ ਕਿਸੇ ਤਰਕ ਦੇ ਰੱਦ ਕਰਕੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ, ਰਾਖਵੇਂ ਪਿੰਡਾਂ ਦੀ ਸੂਚੀ ਵਿਚ ਹੇਰਾਫੇਰੀ ਕਰਨ ਅਤੇ ਆਪਣੇ ਹੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਸ਼ਾਸਨਿਕ ਤੰਤਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਗੁਰਦਾਸਪੁਰ ਦੇ ਜ਼ਿਲ੍ਹਾ ਕਮਿਸ਼ਨਰ ਵੱਲੋਂ ਸੀਨੀਅਰ ਸੰਸਦ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਆਗੂਆਂ ਦੀ ਗੱਲ ਸੁਣਨ ਤੋਂ ਇਨਕਾਰ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਹੁੰ ਖਾਧੀ ਕਿ ਕਾਂਗਰਸ ਪਾਰਟੀ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜਵਾਬਦੇਹੀ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ:2 ਕਰੋੜ ਦੀ ਬੋਲੀ ਵਾਲੇ ਪਿੰਡ ’ਚ ਚੱਲੀਆਂ ਗੋ+ਲੀਆਂ, ਪੁਲਿਸ ਨੇ ਕੀਤਾ ਪਰਚਾ ਦਰਜ਼

ਉਨ੍ਹਾਂ ਕਿਹਾ “ਅਸੀਂ ਇੱਕ ਸੂਚੀ ਬਣਾਈ ਹੈ ਅਤੇ ਇਹ ਯਕੀਨੀ ਬਣਾਵਾਂਗੇ ਕਿ ਇਨ੍ਹਾਂ ਸਾਰੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਨੇ ਆਪਣੇ ਨਿੱਜੀ ਲਾਭ ਲਈ ਪੁਲਿਸ ਦੀ ਵਰਦੀ ਨੂੰ ਦਾਗ ਦਿੱਤਾ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪਾਰਟੀ ਇਹਨਾਂ ਕੁਕਰਮਾਂ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਸਹਾਰਾ ਲਵੇਗੀ, ਉਨ੍ਹਾਂ ਕਿਹਾ “ਅਸੀਂ ਪਟੀਸ਼ਨਾਂ ਲੈ ਕੇ ਅਦਾਲਤ ਵਿੱਚ ਜਾਵਾਂਗੇ ਅਤੇ ਨਿਆਂ ਦੀ ਸੇਵਾ ਨੂੰ ਯਕੀਨੀ ਬਣਾਵਾਂਗੇ।” ਇਸ ਨੂੰ ਭੁਲਾਇਆ ਨਹੀਂ ਜਾਵੇਗਾ ਅਤੇ ਅਸੀਂ ਰਾਜ ਵਿੱਚ ਨਿਰਪੱਖਤਾ ਅਤੇ ਨਿਆਂ ਨੂੰ ਬਹਾਲ ਕਰਨ ਹਰ ਲਈ ਲੜਾਈ ਲੜਾਂਗੇ। ਪ੍ਰੈਸ ਕਾਨਫਰੰਸ ਦੌਰਾਨ ਸੰਸਦ ਮੈਂਬਰ ਅਮਰ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ , ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ , ਹਰਿੰਦਰਪਾਲ ਸਿੰਘ ਹੈਰੀ ਮਾਨ, ਕਮਲ ਧਾਲੀਵਾਲ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਵੀ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here