spot_img
spot_img

ਵਿਕਾਸ ਪੱਖੋਂ ਮੋਹਾਲੀ ਨੂੰ ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਬਣਾਵਾਂਗੇ: ਕੁਲਵੰਤ ਸਿੰਘ

Date:

spot_img

ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ ਦੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ
SAS Nagar News:ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਗਏ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਰਪੂਰ ਸਹਿਯੋਗ ਅਤੇ ਵਿਸ਼ਵਾਸ ਸਦਕਾ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਨੇ ਕਿਹਾ ਕਿ ਅੱਜ ਸਰਕਾਰ ਲੋਕਾਂ ਦੇ ਦੁਆਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  Minister Hardeep Singh Mundian ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਵਿੱਚ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇੱਥੇ ਵੱਡੇ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਉੱਚ ਪੱਧਰੀ ਸਹੂਲਤਾਂ ਉਪਲਬਧ ਹੋਣ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਇੱਥੇ ਆ ਕੇ ਵੱਸ ਰਹੇ ਹਨ ਅਤੇ ਪੜ੍ਹਾਈ ਤੇ ਰੁਜ਼ਗਾਰ ਲਈ ਵੀ ਮੋਹਾਲੀ ਨੂੰ ਤਰਜੀਹ ਦੇ ਰਹੇ ਹਨ।ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਰੋਸੇ ਨਾਲ ਵਿਧਾਨ ਸਭਾ ਭੇਜਿਆ ਹੈ ਅਤੇ ਉਹ ਇਸ ਭਰੋਸੇ ‘ਤੇ ਖਰਾ ਉਤਰਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਪੱਖੋਂ ਮੋਹਾਲੀ ਨੂੰ ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਬਣਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 68,500 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਗੀ।

ਇਹ ਵੀ ਪੜ੍ਹੋ  Punjab ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 1,000 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 10 ਕਲੀਨਿਕ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਜੁਝਾਰ ਨਗਰ ਵਿੱਚ ਰੰਗਲਾ ਪੰਜਾਬ ਸਕੀਮ ਤਹਿਤ ਗਲੀਆਂ-ਨਾਲੀਆਂ ਲਈ 7 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਹੋਰ 20 ਲੱਖ ਰੁਪਏ ਵੀ ਜਲਦੀ ਜਾਰੀ ਕੀਤੇ ਜਾਣਗੇ। ਬੜਮਾਜਰਾ ਵਿੱਚ ਆਂਗਣਵਾੜੀ ਕੇਂਦਰ ਲਈ 8 ਲੱਖ ਰੁਪਏ ਅਤੇ ਸ਼ਮਸ਼ਾਨ ਘਾਟ ਦੀ ਮੁਰੰਮਤ ਲਈ 5 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਵੀ ਜਲਦੀ ਜਾਰੀ ਕੀਤੇ ਜਾਣਗੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਰਾਜਿੰਦਰ ਪ੍ਰਸਾਦ ਸ਼ਰਮਾ, ਇਕਬਾਲ ਸਿੰਘ (ਜੁਝਾਰ ਨਗਰ), ਹਰਪਾਲ ਸਿੰਘ ਚੰਨਾ, ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ, ਅਕਵਿੰਦਰ ਸਿੰਘ ਗੋਸਲ, ਜਸਵੀਰ ਸਿੰਘ ਰੁੜਕਾ, ਪਰਮਿੰਦਰ ਸਿੰਘ ਰੁੜਕਾ, ਮਲਕੀਅਤ ਸਿੰਘ, ਮਨਜੀਤ ਸਿੰਘ, ਨਰਿੰਦਰ ਪਾਲ ਸਿੰਘ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

👉ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ...

Vigilance Bureau ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Punjab News:ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ...