Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ: ਸੁਖਬੀਰ ਸਿੰਘ ਬਾਦਲ

24 Views

ਬਿਕਰਮ ਸਿੰਘ ਮਜੀਠੀਆ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਦਿੱਲੀ ਮਾਰਚ ਕੱਢਣ ਦਾ ਸੱਦਾ
ਬਾਬਾ ਬਕਾਲਾ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ।ਇਤਿਹਾਸਕ ਰੱਖੜ ਪੁੰਨਿਆ ਦੇ ਮੌਕੇ ’ਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਕਿ ਉਹ ਗੱਦਾਰਾਂ ਦੀ ਹਮੇਸ਼ਾ ਮਨ ਵਿਚ ਪਛਾਣ ਕਰਨ ਅਤੇ ਕਿਹਾ ਕਿ ਇਹ ਉਹੀ ਲੋਕ ਹਨ ਜੋ ਏਜੰਸੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਉਹ ਕੌਮ ਦੇ ਅੰਦਰੋਂ ਤੇ ਬਾਹਰੋਂ ਦੋਵਾਂ ਥਾਵਾਂ ਤੋਂ ਖ਼ਤਰੇ ਨੂੰ ਪਛਾਣਨ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਦਿੱਤੀ ਗਈ ਤੇ ਹਰਿਆਣਾ ਵਿਚ ਵੱਖਰੀ ਕਮੇਟੀ ਇਕ ਗਿਣਤੀ ਮਿਥੀ ਯੋਜਨਾ ਤਹਿਤ ਬਣਾਈ ਗਈ। ਉਹਨਾਂ ਕਿਹਾ ਕਿ ਹੁਣਅਸੀਂ ਵੇਖ ਰਹੇ ਹਾਂ ਕਿ ਕਿਵੇਂ ਆਰ ਐਸ ਐਸ ਤੇ ਭਾਜਪਾ ਨੇ ਤਖਤ ਸ੍ਰੀ ਹਜ਼ੁਰ ਸਾਹਿਬ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ।

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ-ਮੁੱਖ ਮੰਤਰੀ

ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਸੰਸਥਾਵਾਂ ’ਤੇ ਇਹ ਹਮਲਾ ਨਾ ਰੋਕਿਆ ਤਾਂ ਕੱਲ੍ਹ ਨੂੰ ਦੋਸ਼ ਸਾਡੇ ਸਿਰ ਹੀ ਆਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਰਾਜਕਾਲ ਵਿਚ 17 ਵਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਬਾਰੇ ਕਦੇ ਕੋਈ ਗੱਲ ਨਹੀਂ ਕੀਤੀ ਤੇ ਉਹਨਾਂ ਦੀ ਸਰਕਾਰ ਇਹਨਾਂ ਘਿਨੌਣੇ ਕਾਰਿਆਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਰਹੀ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਆਪ ਪੁਲਿਸ ਨੂੰ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਦੇ ਹੁਕਮ ਦੇ ਕੇ ਮਰਿਆਦਾ ਦੀ ਉਲੰਘਣਾ ਕੀਤੀ।ਸ: ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੇ ਸਾਢੇ ਸੱਤ ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜਕਾਲ ਵਿਚ ਪੰਜਾਬ ਹਰ ਖੇਤਰ ਵਿਚ ਪਿਛਾਂਹ ਹੀ ਹੁੰਦਾ ਚਲਾ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਨੇ ਵੱਡੇ-ਵੱਡੇ ਵਾਅਦੇ ਕੀਤੇ ਪਰ ਉਹ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਮੁਕਤ ਕਰਨ ਵਿਚ ਨਾਕਾਮ ਰਹੀਆਂ ਅਤੇ ਨਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕੀਆਂ।

ਪੰਜਾਬ ਦੀ ਇਸ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚ ਹੋਈ ਖ਼ੂ+ਨੀ ਝੜਪ, ਇੱਕ ਕੈਦੀ ਹੋਇਆ ਜਖ਼.ਮੀ

ਉਹਨਾਂ ਕਿਹਾ ਕਿ ਪਿਛਲੇ ਸੱਤ ਤੋਂ ਜ਼ਿਆਦਾ ਸਾਲਾਂ ਤੋਂ ਪੰਜਾਬ ਵਿਚ ਕੋਈ ਵਿਕਾਸ ਨਹੀਂ ਹੋਇਆ।ਕਾਨਫਰੰਸ ਦੌਰਾਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਵਿਚ ਆਏ। ਬੰਦੀ ਸਿੰਘ ਨੇ ਆਪਣੇ ਜੋਸ਼ੀਲੇ ਭਾਸ਼ਣ ਵਿਚ ਭਾਈ ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਸਮੇਤ ਉਹਨਾਂ ਨੂੰ ਬੇਨਕਾਬ ਕੀਤਾ ਜੋ ਕੇਂਦਰੀ ਏਜੰਸੀਆਂ ਦੇ ਪਿੱਠੂ ਬਣੇ ਹੋਏ ਹਨ ਅਤੇ ਮਨਜਿੰਦਰ ਸਿੰਘ ਸਿਰਸਾ ਤੇ ਇਕਬਾਲ ਸਿੰਘ ਲਾਲਪੁਰਾ ਵਰਗੇ ਸਿਆਸਤਦਾਨ ਜੋ ਬੰਦੀ ਸਿੰਘਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੇ ਹਨ। ਭਾਈ ਖੇੜਾ ਨੇ ਪ੍ਰੇਮ ਸਿੰਘ ਚੰਦੂਮਾਜਰਾ ’ਤੇ ਵੀ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਸਨੇ ਹੀ ਅਪਰੇਸ਼ਨ ਬਲੈਕ ਥੰਡਰ ਵੇਲੇ ਸ੍ਰੀ ਦਰਬਾਰ ਸਾਹਿਬ ਵਿਚ ਪੁਲਿਸ ਦੀ ਅਗਵਾਈ ਕੀਤੀ। ਬੰਦੀ ਸਿੰਘ ਨੇ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਨ ਜਿਹਨਾਂ ਨੇ ਅਨੇਕਾਂ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਵਾਇਆ ਅਤੇ ਬਾਅਦ ਵਿਚ ਉਹਨਾਂ ਨੂੰ ਪੈਰੋਲ ਦਿੱਤੀ।

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਹੋਇਆ ਐਲਾਨ

ਉਹਨਾਂ ਨੇ ’ਸੰਗਤ’ ਨੂੰ ਆਖਿਆ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਚੁਣਨ ਜਿਸਦੇ ਰਾਜ ਦੌਰਾਨ ਸੂਬੇ ਵਿਚ ਆਮ ਹਾਲਾਤ ਬਹਾਲ ਹੋਏ ਜਾਂ ਫਿਰ ਉਹਨਾਂ ਨੂੰ ਜੋ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।ਇਸ ਮੌਕੇ ਆਪਣੇ ਜ਼ਬਰਦਸਤ ਭਾਸ਼ਣ ਵਿਚ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਬੰਦੀ ਸਿੰਘਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਲਗਾਤਾਰ ਜੇਲ੍ਹ ਵਿਚ ਰੱਖਿਆ ਹੋਇਆ ਹੈ ਜੋ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸ: ਮਜੀਠੀਆ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਉਹ ਬਿਲਕਿਸ ਬਾਨੋ ਨਾਲ ਜ਼ਬਰ ਜਨਾਹ ਕਰਨ ਵਾਲਿਆਂ ਦੀ ਰਿਹਾਈ ਅਤੇ ਖਤਰਨਾਕ ਅਪਰਾਧੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨੂੰ ਕਿਵੇਂ ਜਾਇਜ਼ ਠਹਿਰਾ ਸਕਦਾ ਹੈ ਜਦੋਂ ਕਿ ਬੰਦੀ ਸਿੰਘਾਂ ਨੂੰ ਨਿਆਂ ਦੇਣ ਤੋਂ ਵਾਰ-ਵਾਰ ਇਨਕਾਰ ਕੀਤਾ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰਪਤੀ ਨੂੰ ਚਿੱਠੀ ਲਿਖਣ ਅਤੇ ਉਹਨਾਂ ਦੇ ਧਿਆਨ ਵਿਚ ਲਿਆਉਣ ਕਿ 26 ਲੱਖ ਪੰਜਾਬੀਆਂ ਨੇ ਉਸ ਅਪੀਲ ’ਤੇ ਹਸਤਾਖ਼ਰ ਕੀਤੇ ਹਨ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਦੇ ਵਿਚ ਵੱਡੀਆਂ ਸਿਆਸੀ ਕਾਨਫਰੰਸਾਂ ਅੱਜ, ਰੱਖੜ ਪੁੰਨਿਆਂ ਮੌਕੇ ਬਾਬਾ ਬਕਾਲਾ ’ਚ ਹੋਵੇਗਾ ਸ਼ਕਤੀ ਪ੍ਰਦਰਸ਼ਨ

ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਅੰਮ੍ਰਿਤਸਰ ਤੋਂ ਦਿੱਲੀ ਤੱਕ ਮਾਰਚ ਦੀ ਸ਼ੁਰੂਆਤ ਕਰੇ। ਉਹਨਾਂ ਨੇ ਅਖੌਤੀ ਸੁਧਾਰ ਲਹਿਰ ਅਕਾਲੀ ਧੜੇ ਨੂੰ ਵੀ ਅਪੀਲ ਕੀਤੀ ਕਿ ਉਹ ਮੌਕਾਪ੍ਰਸਤੀ ਦੀ ਸਿਆਸਤ ਨਾ ਖੇਡਣ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਸ ਕੰਮ ਵਾਸਤੇ ਬਣਾਈ ਗਈ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਤੇ ਹਰਮੀਤ ਸਿੰਘ ਕਾਲਕਾ ਨੇ ਇਸ ਕਦਮ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬਲਜੀਤ ਸਿੰਘ ਜਲਾਲਉਸਮਾ, ਲਖਬੀਰ ਸਿੰਘ ਲੋਧੀਨੰਗਲ, ਵੀਰ ਸਿੰਘ ਲੋਪੋਕੇ, ਗੁਰਬਚਨ ਸਿੰਘ ਬੱਬੇਹਾਲੀ, ਸਰਬਜੀਤ ਸਿੰਘ ਝਿੰਜਰ ਅਤੇ ਰਾਜਨਬੀਰ ਸਿੰਘ ਨੇ ਵੀ ਸੰਬੋਧਨ ਕੀਤਾ।

 

Related posts

ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ

punjabusernewssite

ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

punjabusernewssite

‘ਕੱਢਣ’ ਤੋਂ ਪਹਿਲਾਂ ਹੀ ਵਿਰਸਾ ਸਿੰਘ ਵਲਟੋਹਾ ਨੇ ‘ਛੱਡਿਆ’ ਅਕਾਲੀ ਦਲ

punjabusernewssite