spot_img
spot_img

MNREGA ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ
👉ਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ
Khana News: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ।ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ।

ਇਹ ਵੀ ਪੜ੍ਹੋ  CM Bhagwant Mann ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ, 2800 ਨਵੇਂ ਰਾਸ਼ਨ ਡਿੱਪੂ ਹੋਣਗੇ ਜਾਰੀ

ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ।ਸ੍ਰੀ ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ ‘ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਸ੍ਰੀ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ। ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ‘ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...