Sunday, November 9, 2025
spot_img

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Date:

spot_img

ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ ਬਰਨਾਲਾ ’ਚ ਭਾਜਪਾ ਨੂੰ ਵੱਡਾ ਝਟਕਾ, 2022 ਵਿਧਾਨ ਸਭਾ ਦੇ ਉਮੀਦਵਾਰ ਰਹੇ ਧੀਰਜ ਦਦਾਹੂਰ ਹੋਏ ਆਪ ’ਚ ਸ਼ਾਮਲ

ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ। ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ।

ਇਹ ਵੀ ਪੜ੍ਹੋ ਵੱਡੀ ਖਬਰ: ਪੰਜਾਬ ‘ਚ ਜਿਮਨੀ ਚੋਣਾਂ ਲਈ ਹੁਣ 13 ਨੂੰ ਨਹੀਂ ਪੈਣਗੀਆਂ ਵੋਟਾਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ। ਇਸ ਮੌਕੇ ਹਰਿਆਣਾ ਸਾਈਡ ਤੋਂ ਪੰਜਾਬ ਵਿੱਚ ਦਾਖਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ.ਟੀ.ਰੋਡ ‘ਤੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

Ludhiana News: ਹੁਣ ਸ਼ਹਿਰ ਦੇ ਖੁੱਲੇ ਥਾਵਾਂ 'ਤੇ ਕੂੜਾ-ਕਰਕਟ...

ਡ੍ਰੇਨਾਂ ਦੀ ਮੁਰੰਮਤ ਕੰਮ ਸਮੇਂ ‘ਤੇ ਤੇ ਗੁਣਵੱਤਾਪੂਰਣ ਢੰਗ ਨਾਲ ਪੂਰੇ ਕੀਤੇ ਜਾਣਗੇ :ਮੰਤਰੀ ਸ਼ਰੂਤੀ ਚੌਧਰੀ

Haryana News:ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ...

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

👉ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਬਣੇਗੀ ਸ਼੍ਰੀ ਗੁਰੂ ਤੇਗ...