ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ’ਆਪ’ ਦੇ ਨਾਲ ਹੈ: ਭਗਵੰਤ ਮਾਨ

0
49
+1

’ਆਪ’ ਜਿਮਨੀ ਚੋਣਾਂ ’ਚ ਜ਼ਮੀਨੀ ਪੱਧਰ ’ਤੇ ਕਰੇਗੀ ਪ੍ਰਚਾਰ : ਡਾ: ਸੰਦੀਪ ਪਾਠਕ
ਚੰਡੀਗੜ੍ਹ, 23 ਅਕਤੂਬਰ: ਆਮ ਆਦਮੀ ਪਾਰਟੀ ’ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ’ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ’ਤੇ ਚੋਣ ਪ੍ਰਚਾਰ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨਗੇ।

ਇਹ ਵੀ ਪੜ੍ਹੋ:ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ’ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ’ਤੇ ਚਰਚਾ ਕੀਤੀ ਅਤੇ ਕਿਹਾ ਕਿ ’ਆਪ’ ਸਾਰੀਆਂ ਚਾਰ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ ’ਤੇ ਧਿਆਨ ਕੇਂਦਰਿਤ ਕਰਦੇ ਹਾਂ।ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ ’ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ।

ਇਹ ਵੀ ਪੜ੍ਹੋ:BIG NEWS :ਪੰਜਾਬ ਦੀ ਇੱਕ ਮਹਿਲਾ Ex MLA ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗਿਰਫਤਾਰ

ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸੰਬੰਧਿਤ ਬਣਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ।ਉਨ੍ਹਾਂ ਨੇ ਮੁਹਿੰਮ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਹੈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ’ਆਪ’ ਆਗੂਆਂ ਦੀ ਸ਼ਮੂਲੀਅਤ ਨਾਲ ਰੋਡ ਸ਼ੋਅ ਅਤੇ ਛੋਟੀਆਂ ਮੀਟਿੰਗਾਂ ਸ਼ਾਮਲ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ ਸਮੇਤ ਜ਼ਿਮਨੀ ਚੋਣ ਦੇ ਉਮੀਦਵਾਰ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here